ਪਟਿਆਲਾ ਰੇਂਜ ਪੁਲਸ ਲੜੀਵਾਰ ਨਸ਼ਿਆਂ ਵਿਰੁੱਧ ਚਲਾਏਗੀ ਮੁਹਿੰਮ : ਡੀ. ਆਈ. ਜੀ. ਭੁੱਲਰ
- by Jasbeer Singh
- April 20, 2024
ਪਟਿਆਲਾ, 20 ਅਪ੍ਰੈਲ (ਜਸਬੀਰ)-ਪਟਿਆਲਾ ਰੇਂਜ ਪੁਲਸ ਵੱਲੋਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਯੁਵਕ ਸੇਵਾਵਾਂ ਪਾਵਰ ਹਾਊਸ ਯੂਥ ਕਲੱਬ ਰਣਜੀਤ ਨਗਰ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਡੀ. ਆਈ. ਜੀ. ਪਟਿਆਲਾ ਰੇਂਜ ਪਟਿਆਲਾ ਹਰਚਰਨ ਸਿੰਘ ਭੁੱਲਰ ਸ਼ਮੂਲੀਅਤ ਕੀਤੀ ਜਦੋਂ ਕਿ ਪ੍ਰੋਗਰਾਮ ਦਾ ਉਦਘਾਟਨ ਡਾ. ਸੁਖਵਿੰਦਰ ਸਿੰਘ ਅਤੇ ਹਰਿੰਦਰ ਸਿੰਘ ਗਰੇਵਾਲ ਨੇ ਕੀਤਾ। ਇਸ ਮੌਕੇ ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹੀਦ-ਏ-ਆਜਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕੀਤੀ ਜਦੋਂ ਕਿ ਵਿਸ਼ੇਸ਼ ਤੌਰ ’ਤੇ ਡੀ. ਆਈ. ਜੀ. ਦਫਤਰ ਤੋਂ ਐਸ. ਆਈ. ਨਵਦੀਪ ਕੌਰ ਚੈਹਿਲ, ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਯੂਥ ਆਗੂ ਪ੍ਰਭਜੋਤ ਸਿੰਘ ਗਿੱਲ ਜੋਤ ਪਹੇੜੀ, ਲੱਕੀ ਹਰਦਾਸਪੁਰ ਨੇ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡੀ. ਆਈ. ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਵਲੋਂ ਸਖਤ ਹਦਾਇਤਾਂ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਨਾ ਬਖਸ਼ਿਆ ਜਾਵੇ ਅਤੇ ਉਹਨਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਜਾਣ, ਜਿਸ ਤਹਿਤ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਟਿਆਲਾ ਰੇਂਜ ਵਿਚ ਲੜੀਵਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਨੌਜਵਾਨਾਂ ਨੂੰ ਡਰੱਗ ਫਰੀ ਵਲੱਡ ਵਲੋਂ ਨਸ ਿਆਂ ਵਿਰੁੱਧ ਜਾਗਰੂਕ ਕਰਨ ਲਈ ਕਿਤਾਬਾ ਵੀ ਵੰਡੀਆਂ ਗਈਆਂ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.