post

Jasbeer Singh

(Chief Editor)

Patiala News

ਦੀਵਾਲੀ ਤੋਂ ਪਹਿਲਾਂ ਪਟਿਆਲਾ ਵਾਸੀਆਂ ਨੂੰ ਮਿਲੀਆਂ 5 ਨਵੀਂਆਂ ਅੱਗ ਬੁਝਾਊ ਗੱਡੀਆਂ : ਅਜੀਤ ਪਾਲ ਸਿੰਘ ਕੋਹਲੀ

post-img

ਦੀਵਾਲੀ ਤੋਂ ਪਹਿਲਾਂ ਪਟਿਆਲਾ ਵਾਸੀਆਂ ਨੂੰ ਮਿਲੀਆਂ 5 ਨਵੀਂਆਂ ਅੱਗ ਬੁਝਾਊ ਗੱਡੀਆਂ : ਅਜੀਤ ਪਾਲ ਸਿੰਘ ਕੋਹਲੀ ਕਿਹਾ , ਪੰਜਾਬ ਸਰਕਾਰ ਦੀ ਸੌਗਾਤ ਨਾਲ ਪਟਿਆਲਾ ਵਾਸੀ ਹੁਣ ਹੋਣਗੇ ਹੋਰ ਮਹਿਫੂਜ਼ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ' ਤੇ ਹੀ ਲਗਾਉਣਾ , ਸਾਡੀ ਡਿਊਟੀ - ਕੁੰਦਨ ਗੋਗੀਆ ਪਟਿਆਲਾ, 14 ਅਕਤੂਬਰ 2025 : ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਦੀਵਾਲੀ ਤੋਂ ਪਹਿਲਾਂ ਪਟਿਆਲਾ ਵਾਸੀਆਂ ਨੂੰ 5 ਨਵੀਆਂ ਅੱਗ ਬੁਝਾਊ ਗੱਡੀਆਂ ਸਮਰਪਿਤ ਕੀਤੀਆ ਜੋ ਕਿ ਲੋਕਾਂ ਦੀ ਸੇਵਾ ਵਿਚ ਹਾਜਰ ਰਹਿਣਗੀਆਂ ।ਉਹਨਾ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਨੂੰ ਇਹ ਸੌਗਾਤ ਮਿਲੀ ਹੈ। ਇਸ ਮੌਕੇ ਓਹਨਾ ਦੇ ਨਾਲ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਇਸ ਨਵੇਂ ਉਪਰਾਲੇ ਨਾਲ ਪਟਿਆਲਾ ਵਾਸੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਗਿਆ ਹੈ। ਓਹਨਾ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਦਿੱਤੀ ਇੱਕ ਵੱਡੀ ਭੇਟ ਹੈ ਜੋ ਸ਼ਹਿਰ ਨੂੰ ਆਧੁਨਿਕ ਫਾਇਰ ਸੇਵਾਵਾਂ ਦੇਣ ਵੱਲ ਇੱਕ ਵੱਡਾ ਕਦਮ ਹੈ । ਉਹਨਾ ਕਿਹਾ ਕਿ ਨਗਰ ਨਿਗਮ ਵੱਲੋਂ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਤੇਜੀ ਨਾਲ ਕੰਮ ਕੀਤਾ ਹੈ । ਓਹਨਾ ਐਲਾਨ ਕੀਤਾ ਕਿ ਸ਼ਹਿਰ ਵਿਚ ਨਵੇਂ ਫਾਇਰ ਸਟੇਸ਼ਨ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ, ਜੋ ਕਿ ਜਲਦ ਹੀ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਪਟਿਆਲਾ ਵਿੱਚ ਫਾਇਰ ਸੇਵਾਵਾਂ ਦੀ ਪਹੁੰਚ ਹੋਰ ਸੁਧਰੇਗੀ ਅਤੇ ਸਮੇਂ ਸਿਰ ਸਹਾਇਤਾ ਮਿਲੇਗੀ । ਇਨ੍ਹਾਂ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ ਦੇ ਸੌਂਪਣ ਸਮਾਗਮ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਅੱਗ ਬੁਝਾਉਣ ਵਾਲੀਆਂ ਇਹ ਗੱਡੀਆਂ ਪਟਿਆਲਾ ਵਾਸੀਆਂ ਲਈ ਇੱਕ ਵੱਡੀ ਸਹਾਇਤਾ ਸਾਬਤ ਹੋਣਗੀਆਂ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਜਾਨ ' ਤੇ ਮਾਲ ਦੀ ਰੱਖਿਆ ਕਰਨ ਵਿੱਚ ਕਾਰਗਰ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵੀ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਮੇਅਰ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਪਹਿਲਾਂ ਪਟਿਆਲਾ ਕੋਲ ਸਿਰਫ਼ 5 ਫਾਇਰ ਬ੍ਰਿਗੇਡ ਗੱਡੀਆਂ ਹੀ ਸਨ, ਪਰ ਹੁਣ 5 ਹੋਰ ਨਵੀਆਂ ਗੱਡੀਆਂ ਦੇ ਆਉਣ ਨਾਲ ਇਹ ਗਿਣਤੀ 10 ਹੋ ਗਈ ਹੈ। ਇਹਨਾਂ ਵਾਹਨਾਂ ਦੇ ਆਉਣ ਨਾਲ ਪਟਿਆਲਾ ਸ਼ਹਿਰ ਅਤੇ ਆਸ-ਪਾਸ ਦੀਆਂ ਘਟਨਾਵਾਂ ’ਤੇ ਤੇਜ਼ੀ ਨਾਲ ਕਾਬੂ ਪਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਕਿਸੇ ਵੀ ਨਾਗਰਿਕ ਨੂੰ ਨੁਕਸਾਨ ਨਾ ਹੋਵੇ ਅਤੇ ਹਰੇਕ ਸ਼ਹਿਰ ਨੂੰ ਸੁਰੱਖਿਅਤ ਬਣਾਇਆ ਜਾਵੇ। ਇਸ ਦੌਰਾਨ ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਡੀ ਇਹ ਡਿਊਟੀ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਉੱਤੇ ਹੀ ਲਗਾਇਆ ਜਾਵੇ। ਸਰਕਾਰ ਅਤੇ ਨਗਰ ਨਿਗਮ ਦੋਵੇਂ ਹੀ ਮਿਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਇਹ ਸਭ ਕੁਝ ਸਫਲ ਤਦ ਹੀ ਹੋ ਸਕਦਾ ਹੈ ਜਦੋਂ ਲੋਕ ਆਪਣਾ ਯੋਗਦਾਨ ਦੇਣ ਅਤੇ ਸਾਥ ਨਿਭਾਉਣ। ਲੋਕਾਂ ਦੇ ਸਹਿਯੋਗ ਨਾਲ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਕੋਈ ਵੀ ਦੁਰਘਟਨਾ ਵਾਪਰਨ ਤੋਂ ਪਹਿਲਾਂ ਰੋਕੀ ਜਾ ਸਕੇ। ਓਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਦਮ ਸਾਫ਼ ਦੱਸਦਾ ਹੈ ਕਿ ਰਾਜ ਸਰਕਾਰ ਲੋਕਾਂ ਦੇ ਹਿੱਤਾਂ ਲਈ ਗੰਭੀਰ ਹੈ ਅਤੇ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਆਮ ਜਨਤਾ ਨੂੰ ਸੁਰੱਖਿਅਤ, ਵਿਵਸਥਿਤ ਅਤੇ ਸੁਵਿਧਾਜਨਕ ਜੀਵਨ ਮਿਲੇ। ਇਸ ਮੌਕੇ ਸਹਾਇਕ ਮੰਡਲ ਫਾਇਰ ਅਫ਼ਸਰ ਹਰਿੰਦਰ ਪਾਲ ਸਿੰਘ, ਫਾਇਰ ਸਟੇਸ਼ਨ ਅਫ਼ਸਰ ਰਾਜਿੰਦਰ ਕੌਸ਼ਲ, ਸਬ ਫਾਇਰ ਅਫ਼ਸਰ ਰਮਨ ਕੁਮਾਰ , ਮਨੋਜ ਕੁਮਾਰ , ਵਿਸ਼ਾਲ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Related Post