ਪਟਿਆਲਾ ਦਿਹਾਤੀ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰਾਂ ਵਚਨਬੱਧ : ਡੀ.ਐੱਸ.ਪੀ. ਦਿਹਾਤੀ ਗੁਰਪ੍ਰਤਾਪ ਸਿੰਘ ਢਿੱਲੋਂ
- by Jasbeer Singh
- July 5, 2025
ਪਟਿਆਲਾ ਦਿਹਾਤੀ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰਾਂ ਵਚਨਬੱਧ : ਡੀ.ਐੱਸ.ਪੀ. ਦਿਹਾਤੀ ਗੁਰਪ੍ਰਤਾਪ ਸਿੰਘ ਢਿੱਲੋਂ ਦੇਵੀਗੜ੍ਹ, 5 ਜੁਲਾਈ : ਪੰਜਾਬ ਅਤੇ ਪਟਿਆਲਾ ਦੀਆਂ ਸਮਾਜ ਸੇਵੀ ਸੰਸਥਾਵਾਂ ਜੋ ਕਿ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਕੰਮ ਕਰ ਰਹੀਆਂ ਹਨ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਆਫ਼ ਪੁਲਿਸ ਗੋਰਵ ਯਾਦਵ ਅਤੇ ਡੀ.ਆਈ.ਜੀ. ਪਟਿਆਲਾ ਰੇਂਜ ਡਾ. ਨਾਨਕ ਸਿੰਘ ਐੱਸ.ਐੱਸ.ਪੀ. ਵਰੁਣ ਸ਼ਰਮਾ ਦੀ ਸਰਪ੍ਰਸਤੀ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸਾਂਝ ਸੰਪਰਕ, ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਸਬੰਧੀ ਡੀ.ਐੱਸ.ਪੀ. ਦਿਹਾਤੀ ਗੁਰਪ੍ਰਤਾਪ ਸਿੰਘ ਢਿੱਲੋਂ ਨਾਲ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਬਰ ਜ਼ਿਲਾ ਸਾਂਝ ਕੇਂਦਰ, ਮੈਬਰ ਯੁਵਾ ਸਾਂਝ ਕਮੇਟੀ, ਮੈਂਬਰ ਵੂਮੈਨ ਕੌਂਸਲਿੰਗ ਸੈੱਲ ਨੇ ਗੱਲਬਾਤ ਕੀਤੀ ਅਤੇ ਵਿਸਥਾਰਪੂਰਵਕ ਡੀ ਐੱਸ ਪੀ ਦਿਹਾਤੀ ਗੁਰਪ੍ਰਤਾਪ ਸਿੰਘ ਢਿੱਲੋਂ ਨੂੰ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਹੇਮੰਤ ਸ਼ਰਮਾ ਸਾਬਕਾ ਡੀ ਐੱਸ ਪੀ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਗਨਦੀਪ ਕੌਰ ਢਿੱਲੋਂ ਜੀ ਐਮ ਐਨਾਇਤ ਗਰੁੱਪ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ, ਭਿੰਦਰ ਜਲਵੇੜਾ ਨੇ ਸ਼ਿਰਕਤ ਕੀਤੀ ਇਸ ਮੌਕੇ ਡੀ.ਐੱਸ.ਪੀ. ਦਿਹਾਤੀ ਗੁਰਪ੍ਰਤਾਪ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਾ ਬਖ਼ਸ਼ਿਆ ਜਾਵੇ, ਉਹਨਾਂ ਕਿਹਾ ਕਿ ਪਟਿਆਲਾ ਦਿਹਾਤੀ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰਾਂ ਵਚਨਬੱਧ ਹੈ, ਉਹਨਾਂ ਕਿਹਾ ਕਿ ਪਬਲਿਕ ਨੂੰ ਵੀ ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਪੁਲਿਸ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾ ਹੀ ਅਸੀਂ ਪੰਜਾਬ ਵਿਚੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰ ਸਕਾਂਗੇ । ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਤਾਂ ਹੀ ਅਸੀਂ ਤੁਹਾਡੇ ਸਾਰਿਆਂ ਦੀ ਮਦਦ ਨਾਲ ਨਸ਼ਾ ਖਤਮ ਕਰ ਸਕਾਂਗੇ, ਉਹਨਾਂ ਪਰਮਿੰਦਰ ਭਲਵਾਨ ਅਤੇ ਉਹਨਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਵਲੋਂ ਬਗੈਰ ਕਿਸੇ ਸੁਆਰਥ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦਿੱਤਾ ਜਾ ਰਿਹਾ ਸਹਿਯੋਗ ਪ੍ਰਸੰਸਾਯੋਗ ਹੈ, ਅਤੇ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਲਈ ਇਹਨਾਂ ਦੀ ਹਰ ਸੰਭਵ ਮਦਦ ਲਈ ਤਿਆਰ ਹਨ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕਿਹਾ ਕਿ ਉਹਨਾਂ ਦੀ ਟੀਮ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਲਈ ਪੰਜਾਬ ਪੁਲਿਸ ਨਾਲ ਹਰ ਸਮੇਂ ਵਲੰਟੀਅਰ ਸੇਵਾਵਾਂ ਦੇਣ ਲਈ ਤਿਆਰ ਹੈ।
