ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਪਟਿਆਲਾ, 23 ਦਸੰਬਰ 2025 : ਸ਼ਾਹੀ ਸ਼ਹਿਰ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਨ ਅਤੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ। ਈਮੇਲ ਭੇਜ ਕੇ ਦਿੱਤੀ ਗਈ ਸੀ ਧਮਕੀ ਭਰੋਸੇਯੋਗ ਸੂਤਰਾਂ ਅਨੁਸਾਰ ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਅੱਜ ਮੰਗਲਵਾਰ ਨੂੰ ਇੱਕ ਈਮੇਲ ਭੇਜੀ ਗਈ ਜਿਸ ਵਿੱਚ ਬੰਬ ਧਮਾਕੇ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਈਮੇਲ ਵਿੱਚ ਵਿਸਫੋਟ ਕਰਨ ਲਈ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਈਮੇਲ ਮਿਲਣ `ਤੇ ਸਬੰਧਤ ਸਕੂਲਾਂ ਦੇ ਪ੍ਰਬੰਧਨ ਨੇ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਕੀ ਆਖਿਆ ਐਸ. ਐਸ. ਪੀ. ਪਟਿਆਲਾ ਨੇ ਪਟਿਆਲਾ ਦੇ ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜਾਣਕਾਰੀ ਮਿਲਦੇ ਹੀ ਸਾਰੇ ਸਕੂਲਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ। ਸਕੂਲਾਂ ਦੇ ਨਾਲ-ਨਾਲ ਰੇਲਵੇ ਸਟੇਸ਼ਨ `ਤੇ ਵੀ ਚੈਕਿੰਗ ਵਧਾ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।ਪੁਲਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਈਮੇਲ ਭੇਜਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ।
