
ਪਟਿਆਲਾ ਸੈਸ਼ਨ ਕੋਰਟ ਨੇ ਕੀਤੀ ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ
- by Jasbeer Singh
- October 9, 2025

ਪਟਿਆਲਾ ਸੈਸ਼ਨ ਕੋਰਟ ਨੇ ਕੀਤੀ ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ, 9 ਅਕਤੂਬਰ 2025 : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗੇਤੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਇਕ ਰੇਪ ਕੇਸ ਮਾਮਲੇ ਵਿਚ ਫਰਾਰ ਚੱਲੇ ਆ ਰਹੇ ਹਨ। ਜਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਵਲੋਂ ਆਮ ਆਦਮੀ ਪਾਰਟੀ ਦੀ ਦਿੱਲੀ ਟੀਮ ਦੀ ਪੰਜਾਬ ਅੰਦਰ ਦਖਲਅੰਦਾਜ਼ੀ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਸੀ, ਜਿਸਦੇ ਚਲਦਿਆਂ ਵਿਧਾਇਕ ਨੂੰ ਅੱਜ ਅਜਿਹੇ ਮਾਹੌਲ ਵਿਚੋਂ ਲੰਘਣਾ ਪੈ ਰਿਹਾ ਹੈ ਜਦੋਂ ਕਿ ਆਮ ਆਦਮੀ ਪਾਰਟੀ ਦਾ ਇਹੋ ਵਿਧਾਇਕ ਜਦੋਂ ਕਿਸੇ ਸਮੇਂ ਜਾਂ ਇਹ ਆਖ ਲਓ ਕਿ ਪਾਰਟੀ ਦੀ ਸਰਕਾਰ ਬਣਨ ਦੇ ਲਗਭਗ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪਾਰਟੀ ਦੀਆਂ ਸਿ਼ਫ਼ਤਾਂ ਕਰਦਾ ਨਹੀਂ ਥਕਦਾ ਸੀ ਪਰ ਅੱਜ ਦੇਖੋਂ ਪਠਾਣਮਾਜਰਾ ਵਲੋਂ ਬਿਆਨ ਕੀਤੀ ਗਈ ਸੱਚਾਈ ਦਾ ਉਸਨੂੰ ਪਾਰਟੀ ਵਲੋਂ ਹੀ ਇਹ ਸਿਲਾ ਦਿੱਤਾ ਜਾ ਰਿਹਾ ਹੈ ਕਿ ਉਹ ਭੱਜਿਆ ਭੱਜਿਆ ਫਿਰ ਰਿਹਾ ਹੈ।