post

Jasbeer Singh

(Chief Editor)

Patiala News

ਪਟਿਆਲਾ ਦੇ ਪਿੰਡ ਚਰਸੋ 'ਚ ਲਾਸ਼ ਮਿਲੀ,ਪਰਿਵਾਰ ਨੇ ਕਤਲ ਦਾ ਦੋਸ਼ ਲਾਇਆ,ਪੁਲਿਸ ਨੇ ਮਾਮਲਾ ਕੀਤਾ ਦਰਜ ..

post-img

ਪਟਿਆਲਾ :(28 ਦਸੰਬਰ 2024) : ਪਟਿਆਲਾ ਤੋਂ ਇੱਕ ਵੱਡੀ ਖਬਰ ਸਾਮਣੇ ਆਈ ਹੈ ਪਟਿਆਲਾ ਦੇ ਬਲਵੇੜੇ ਖੇਤਰ ਦੇ ਪਿੰਡ ਚਰਸੋ ਵਿੱਚ ਇੱਕ ਲਾਸ਼ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਹੈ ਕਿ ਇਹ ਕਤਲ ਹੈ ਅਤੇ ਇਸ ਦੇ ਲਈ ਉਨ੍ਹਾਂ ਨੇ ਕਈ ਲੋਕਾਂ 'ਤੇ ਦੋਸ਼ ਲਗਾਏ ਹਨ। ਮ੍ਰਿਤਕ ਦੀ ਪਹਿਚਾਣ ਹਰਮੇਸ਼ ਸਿੰਘ ਪੁੱਤਰ ਪ੍ਰਤਾਪ ਸਿੰਘ ਵਜੋਂ ਹੋਈ ਹੈ। ਹਰਮੇਸ਼ ਸਿੰਘ ਦੀ ਉਮਰ ਲਗਭਗ 42 ਸਾਲ ਦੱਸੀ ਗਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ, ਮ੍ਰਿਤਕ ਦਾ ਪਹਿਲਾਂ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਉਸ ਵਿਅਕਤੀ ਦੇ ਕੱਪੜੇ ਮ੍ਰਿਤਕ ਦੇ ਪਿਤਾ ਦੀ ਲਾਸ਼ ਦੇ ਨੇੜੇ ਮਿਲੇ ਹਨ। ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੇ ਬਾਅਦ ਜ਼ਰੂਰੀ ਧਾਰਾਵਾਂ ਜੋੜੀਆਂ ਜਾਣਗੀਆਂ।

Related Post