69ਵੀਆਂ ਅੰਤਰ ਜਿ਼ਲਾ ਸਕੂਲ ਖੇਡਾਂ ਸਾਫਟਬਾਲ `ਚ ਪਟਿਆਲਾ ਨੇ ਜਿੱਤਿਆ ਸਿਲਵਰ ਮੈਡਲ
- by Jasbeer Singh
- November 20, 2025
69ਵੀਆਂ ਅੰਤਰ ਜਿ਼ਲਾ ਸਕੂਲ ਖੇਡਾਂ ਸਾਫਟਬਾਲ `ਚ ਪਟਿਆਲਾ ਨੇ ਜਿੱਤਿਆ ਸਿਲਵਰ ਮੈਡਲ ਪਟਿਆਲਾ, 20 ਨਵੰਬਰ : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਫਟਬਾਲ ਅੰਡਰ-19 ਲੜਕੀਆਂ ਦੇ ਮੁਕਾਬਲੇ ਪੀ. ਐਮ. ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ । ਲੀਗ ਮੁਕਾਬਲਿਆਂ ਵਿਚ ਲੁਧਿਆਣਾ ਨੇ ਜਿੱਤਿਆ ਗੋਲਡ ਮੈਡਲ ਅੱਜ ਦੇ ਹੋਏ ਲੀਗ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਪਟਿਆਲਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ । ਪਟਿਆਲਾ ਨੇ ਸਿਲਵਰ ਮੈਡਲ ਜਿੱਤਿਆ । ਹਾਰਡ ਲਾਈਨ ਦੇ ਮੈਚ ਵਿੱਚ ਅੰਮ੍ਰਿਤਸਰ ਨੇ ਫਿਰੋਜ਼ਪੁਰ ਨੂੰ ਹਰਾ ਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਬਰਾਉਨਜ਼ ਮੈਡਲ ਜਿੱਤਿਆ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਜਿ਼ਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਸਤਬੀਰ ਸਿੰਘ ਗਿੱਲ, ਗਗਨਦੀਪ ਸਿੰਘ ਰੋਪੜ, ਪਵਿੱਤਰ ਸਿੰਘ, ਹਰੀਸ਼ ਸਿੰਘ ਰਾਵਤ, ਡਾ ਆਸਾ ਸਿੰਘ, ਰਾਜਿੰਦਰ ਸਿੰਘ, ਮੱਖਣ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਗੌਰਵ ਬਿਰਦੀ, ਗੁਰਜੰਟ ਸਿੰਘ, ਦੀਦਾਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਗੁਰਪਿਆਰ ਸਿੰਘ, ਬਲਕਾਰ ਸਿੰਘ, ਰਾਕੇਸ਼ ਕੁਮਾਰ ਲਚਕਾਣੀ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਨ।
