
ਸ਼ੰਭੂ ਬੈਰੀਅਰ ਤੇ ਧਰਨੇ ਦੌਰਾਨ ਇਕ ਹੋਰ ਕਿਸਾਨ ਦੀ ਮੌਤ, ਅੱਥਰੂ ਗੈਸ ਦੇ ਗੋਲ਼ਿਆਂ ਕਾਰਨ ਵਿਗੜੀ ਸੀ ਤਬੀਅਤ
- by Jasbeer Singh
- March 27, 2024

ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਬਲਕਾਰ ਸਿੰਘ ਸਿੱਧੂਵਾਲ ਨੇ ਦੱਸਿਆ ਕਿ ਸ਼ੇਰ ਸਿੰਘ 13 ਫਰਵਰੀ ਤੋਂ ਸ਼ੰਭੂ ਬੈਰੀਅਰ ’ਤੇ ਧਰਨੇ ’ਚ ਡਟਿਆ ਹੋਇਆ ਸੀ। ਹਰਿਆਣਾ ਪੁਲਿਸ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲ਼ਿਆਂ ਕਾਰਨ ਉਸ ਦੀ ਤਬੀਅਤ ਵਿਗੜਣੀ ਸ਼ੁਰੂ ਹੋ ਗਈ ਸੀ, ਪਰ ਦਵਾਈ ਲੈ ਕੇ ਉੱਥੇ ਡਟਿਆ ਰਿਹਾ।ਸ਼ੰਭੂ ਬੈਰੀਅਰ ’ਤੇ ਚੱਲ ਰਹੇ ਕਿਸਾਨੀ ਧਰਨੇ ਦੌਰਾਨ ਬਿਮਾਰ ਹੋਏ ਇਕ ਹੋਰ ਕਿਸਾਨ ਦੀ ਮੰਗਲਵਾਰ ਨੂੰ ਮੌਤ ਹੋ ਗਈ। ਸ਼ੇਰ ਸਿੰਘ ਪੁੱਤਰ ਰੁਲਦਾ ਸਿੰਘ ਵਾਸੀ ਪਿੰਡ ਸਿੱਧੁਵਾਲ, ਜ਼ਿਲ੍ਹਾ ਪਟਿਆਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਨਾਲ ਸਬੰਧਤ ਸੀ।ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਬਲਕਾਰ ਸਿੰਘ ਸਿੱਧੂਵਾਲ ਨੇ ਦੱਸਿਆ ਕਿ ਸ਼ੇਰ ਸਿੰਘ 13 ਫਰਵਰੀ ਤੋਂ ਸ਼ੰਭੂ ਬੈਰੀਅਰ ’ਤੇ ਧਰਨੇ ’ਚ ਡਟਿਆ ਹੋਇਆ ਸੀ। ਹਰਿਆਣਾ ਪੁਲਿਸ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲ਼ਿਆਂ ਕਾਰਨ ਉਸ ਦੀ ਤਬੀਅਤ ਵਿਗੜਣੀ ਸ਼ੁਰੂ ਹੋ ਗਈ ਸੀ, ਪਰ ਦਵਾਈ ਲੈ ਕੇ ਉੱਥੇ ਡਟਿਆ ਰਿਹਾ। ਸੋਮਵਾਰ ਨੂੰ ਅਚਾਨਕ ਉਸ ਦੀ ਤਬੀਅਤ ਜ਼ਿਆਦਾ ਵਿਗੜ ਗਈ ਤੇ ਉਸ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਇੱਥੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ।