
Patiala News : ਪਾਤੜਾਂ ਤੱਕ ਪੁੱਜਾ ਜ਼ਹਿਰੀਲੀ ਸ਼ਰਾਬ ਦਾ ਸੇਕ, ਇਕ ਹੋਰ ਨੌਜਵਾਨ ਦੀ ਮੌਤ
- by Jasbeer Singh
- March 28, 2024

ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਦਾ ਸੇਕ ਪਾਤੜਾਂ ਇਲਾਕੇ ਤੱਕ ਵੀ ਪਹੁੰਚ ਗਿਆ ਹੈ। ਸਬ ਡਵੀਜ਼ਨ ਪਾਤੜਾਂ ਦੇ ਪਿੰਡ ਮੌਲਵੀ ਵਾਲਾ ਵਿਖੇ ਬੁੱਧਵਾਰ ਬਾਅਦ ਦੁਪਹਿਰ ਸ਼ਰਾਬ ਪੀਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮਿ੍ਰਤਕ ਮਿੱਠੂ ਸਿੰਘ (48) ਦੇ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਦਿਹਾੜੀਦਾਰ ਮਜ਼ਦੂਰ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ।ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਦਾ ਸੇਕ ਪਾਤੜਾਂ ਇਲਾਕੇ ਤੱਕ ਵੀ ਪਹੁੰਚ ਗਿਆ ਹੈ। ਸਬ ਡਵੀਜ਼ਨ ਪਾਤੜਾਂ ਦੇ ਪਿੰਡ ਮੌਲਵੀ ਵਾਲਾ ਵਿਖੇ ਬੁੱਧਵਾਰ ਬਾਅਦ ਦੁਪਹਿਰ ਸ਼ਰਾਬ ਪੀਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮਿ੍ਰਤਕ ਮਿੱਠੂ ਸਿੰਘ (48) ਦੇ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਦਿਹਾੜੀਦਾਰ ਮਜ਼ਦੂਰ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ। ਮੰਗਲਵਾਰ ਸ਼ਾਮ ਉਹ ਘਰੋਂ ਬਾਹਰ ਗਿਆ ਤੇ ਰਾਤ ਕਰੀਬ 8 ਵਜੇ ਦੇ ਕਰੀਬ ਸ਼ਰਾਬੀ ਹਾਲਤ ਵਿੱਚ ਘਰ ਆਇਆ।ਰਾਤ ਉਹ ਸੌਂ ਗਿਆ ਤੇ ਸਵੇਰੇ ਜਦੋਂ ਉੱਠਿਆ ਤਾਂ ਉਸ ਨੂੰ ਉਲਟੀਆਂ ਲੱਗ ਗਈਆਂ। ਬਾਅਦ ਦੁਪਹਿਰ 2 ਵਜੇ ਦੇ ਕਰੀਬ ਉਸ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ ਅਤੇ ਜਦੋਂ ਉਹ ਕੱਪੜੇ ਬਦਲ ਰਿਹਾ ਸੀ ਤਾਂ ਅਚਾਨਕ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਪਿੰਡ ਦੇ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਦੋ ਲੜਕੇ ਤੇ ਦੋ ਲੜਕੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਲੜਕੀ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਕੀਤਾ ਗਿਆ ਸੀ, ਨੂੰ ਛੱਡ ਗਿਆ ਹੈ।