ਹਰ ਕਿਸਮ ਦੇ ਖਾਣ-ਪੀਣ ਵਾਲੇ ਪਦਾਰਥਾਂ ਚ ਮਿਲਾਵਟ ਤੋਂ ਮੁਕੰਮਲ ਛੁਟਕਾਰੇ ਲਈ ਸਮਾਜ ਸੇਵੀ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਸਿਹਤ ਵਿਭਾਗ ਤੇ ਮਿਲਾਵਟਖ਼ੋਰਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਮਾਜ ਸੇਵੀ ਅਰਵਿੰਦਰ ਕੁਮਾਰ ਕਾਕਾ ਨੇ ਮਿਲਾਵਟਖ਼ੋਰਾਂ ਨੂੰ ਜਾਨਲੇਵਾ ਬਿਮਾਰੀਆਂ ਵੰਡਣ ਵਾਲੇ ਪੰਜਾਬ ਦੇ ਦੁਸ਼ਮਣ ਤੇ ਵੱਡੇ ਪਾਪੀ ਗੁਨਾਹਗਾਰ ਦੱਸਦਿਆਂ ਕਿਹਾ ਕਿ ਸਿਹਤ ਵਿਭਾਗ ਵੀ ਦਿਖਾਵੇ ਲਈ ਛਾਪੇਮਾਰੀ ਕਰ ਚੈਕਿੰਗ ਕਰਦਾ ਹੈ, ਖਾਨਾਪੂਰਤੀ ਲਈ ਸੈਂਪਲ ਭਰੇ ਜਾਂਦੇ ਹਨ ਤੇ ਬਾਅਦ ਚ ਕਲੀਨ ਚਿੱਟ ਦਿੱਤੀ ਜਾਂਦੀ ਹੈ। ਮਿਲਾਵਟਖ਼ੋਰਾਂ ਦੇ ਬਰਾਬਰ ਸਿਹਤ ਵਿਭਾਗ ਦੇ ਅਨੇਕਾਂ ਅਧਿਕਾਰੀ ਤੇ ਕਰਮਚਾਰੀ ਘੱਟ ਕਸੂਰਵਾਰ ਨਹੀਂ ਹਨ ਜਿਨ੍ਹਾਂ ਦੇ ਲਾਲਚ ਕਾਰਨ ਪੰਜਾਬ ਵਿਚ ਮਿਲਾਵਟਖ਼ੋਰੀ ਦਾ ਧੰਦਾ ਵੱਧ-ਫੁੱਲ ਰਿਹਾ ਹੈ ਜੇਕਰ ਸਿਹਤ ਵਿਭਾਗ ਆਪਣੀ ਇਮਾਨਦਾਰੀ ਨਾਲ ਕੰਮ ਕਰੇ ਤਾਂ ਮਿਲਾਵਟਖ਼ੋਰਾਂ ਦੇ ਹੌਸਲੇ ਕਦੇ ਬੁਲੰਦ ਨਹੀਂ ਹੋ ਸਕਦੇ। ਮਿਲਾਟਵਖ਼ੋਰੀ ਦਾ ਧੰਦਾ ਸਿਹਤ ਵਿਭਾਗ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਚੱਲ ਸਕਦਾ। ਅੱਜ ਮਿਲਾਵਟ ਖੋਰ ਆਪਣੇ ਵੱਧ ਮੁਨਾਫੇ ਦੀ ਖਾਤਰ ਬੇਗੁਨਾਹ ਲੋਕਾਂ ਨੂੰ ਬਿਮਾਰ ਕਰ ਮੌਤ ਦੇ ਮੂੰਹ ਵੱਲ ਧੱਕ ਰਹੇ ਹਨ ਮਿਲਾਵਟੀ ਪਦਾਰਥਾਂ ਨੂੰ ਵੇਚਣਾ ਲੋਕਾਂ ਦੀਆਂ ਹੱਤਿਆਵਾਂ ਕਰਨ ਦੇ ਬਰਾਬਰ ਗੁਨਾਹ ਹੈ। ਜਿਸ ਦੀ ਸਜ਼ਾ ਫਾਂਸੀ ਹੋਣੀ ਚਾਹੀਦੀ ਹੈ। ਇਸ ਮੌਕੇ ਸ਼ਿਵ ਕੁਮਾਰ, ਜਗਤਾਰ ਸਿੰਘ, ਨਰੇਸ਼ ਕੁਮਾਰ, ਮਹਿੰਦੀ ਹਸਨ, ਬਾਬੂ ਸਿੰਘ, ਸੂਰਜ ਕੁਮਾਰ, ਗਨਸ਼ਾਮ, ਚਰਨਜੀਤ ਚੌਹਾਨ, ਨਰਿੰਦਰ ਪਾਲ ਸਿੰਘ, ਰਣਜੀਤ ਸਿੰਘ, ਪ੍ਰਕਾਸ਼ ਸਿੰਘ ਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.