post

Jasbeer Singh

(Chief Editor)

Patiala News

ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕੱਢੀ ਰੈਲੀ

post-img

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਐੱਨਐੱਸਐੱਸ ਯੂਨਿਟ ਵੱਲੋਂ ਅੱਜ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਖਤਰਨਾਕ ਪ੍ਰਭਾਵਾਂ ਜਿਵੇਂ ਕਿ ਮਿੱਟੀ, ਪਾਣੀ ਅਤੇ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ, ਵਾਤਾਵਰਣ ਪ੍ਰਦੂਸ਼ਣ, ਜੈਵਿਕਤਾ ਵਿੱਚ ਨਿਘਾਰ ਬਾਰੇ ਜਾਗਰੂਕ ਕਰਨ ਲਈ ਇੱਕ ਰੈਲੀ ਅਤੇ ਸੈਮੀਨਾਰ ਕੀਤਾ ਗਿਆ। ਮਨੁੱਖੀ ਜੀਵਨ ਦੇ ਨਾਲ-ਨਾਲ ਬਨਸਪਤੀ ਜੀਵਨ ਤੇ ਇਸ ਦੇ ਪ੍ਰਭਾਵਾਂ ਤੇ ਅਧਾਰਿਤ ਇਹ ਸਮਾਗਮ ਕਾਲਜ ਦੇ ਈਕੋ-ਕਲੱਬ ਅਤੇ ਰੈਡ-ਰਿਬਨ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਮੌਕੇ ਕਾਲਜ ਪਿੰ੍ਸੀਪਲ ਡਾ. ਨੀਰਜ ਗੋਇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਮਨੁੱਖੀ ਜੀਵਨ ਅਤੇ ਸਾਡੀ ਵਾਤਾਵਰਨ ਪ੍ਰਣਾਲੀ ਲਈ ਵਾਤਾਵਰਨ ਸੰਕਟ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਲਾਸਟਿਕ ਨਾਨ-ਬਾਇਓਡੀਗੇ੍ਡਬਲ ਹੈ ਅਤੇ ਇਸ ਨੂੰ ਘਲਣ-ਸੜਨ ਵਿੱਚ ਸੈਂਕੜੇ ਸਾਲ ਲੱਗ ਜਾਂਦੇ ਹਨ। ਇਸ ਤੋਂ ਬਿਨਾਂ ਇਹ ਮਿੱਟੀ, ਹਵਾ ਅਤੇ ਪਾਣੀ ਵਿਚ ਜ਼ਹਿਰੀਲੇ ਪਦਾਰਥਾਂ ਦੇ ਨਿਕਾਸ ਅਤੇ ਗੈਸਾਂ ਛੱਡਣ ਲਈ ਵੀ ਜ਼ਿੰਮੇਵਾਰ ਹੈ। ਉਨ੍ਹਾਂ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਢੁਕਵੀਆਂ ਨੀਤੀਆਂ ਬਣਾਉਣ ਅਤੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਸਰਕਾਰ ਦੁਆਰਾ ਦਖਲ ਦੇਣ ਤੇ ਜ਼ੋਰ ਦਿੱਤਾ।ਇਸ ਮੌਕੇ ਐੱਨਐੱਸਐੱਸ ਪੋ੍ਗਰਾਮ ਅਫ਼ਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਰਾਜੀਵ ਸ਼ਰਮਾ ਨੇ ਦੱਸਿਆ ਕਿ ਸਾਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਜਿਵੇਂ ਪਾਣੀ ਦੀਆਂ ਬੋਤਲਾਂ, ਪਲੇਟਾਂ, ਕੱਪਾਂ ਅਤੇ ਹੋਰ ਡਿਸਪੋਸੇਬਲਾਂ ਦੀ ਖ਼ਰੀਦ ਅਤੇ ਵਰਤੋਂ ਪ੍ਰਤੀ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ। ਪੋ੍. ਜਗਦੀਪ ਕੌਰ, ਐੱਨਐੱਸਐੱਸ ਅਫਸਰ ਨੇ ਵੀ ਵਿਦਿਆਰਥੀਆਂ ਨੂੰ ਪਲਾਸਟਿਕ ਨੂੰ ਨਾਂਹ ਅਤੇ ਈਕੋ ਫਰੈਂਡਲੀ ਉਤਪਾਦਾਂ ਨੂੰ ਹਾਂ ਕਹਿਣ ਲਈ ਪੇ੍ਰਿਤ ਕੀਤਾ। ਈਕੋ-ਕਲੱਬ ਦੇ ਇੰਚਾਰਜ ਅਤੇ ਕਾਲਜ ਦੇ ਰਜਿਸਟਰਾਰ ਡਾ. ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਬਾਰੇ ਸਹੁੰ ਵੀ ਚੁੱਕੀ। ਇਸ ਮੌਕੇ ਡਾ. ਦੀਪਕ ਕੁਮਾਰ, ਡਾ. ਗਗਨਪ੍ਰਰੀਤ ਕੌਰ, ਡਾ. ਸੰਜੀਵ ਕੁਮਾਰ ਸਮੇਤ ਵੱਡੀ ਗਿਣਤੀ ਚ ਵਿਦਿਆਰਥੀ ਹਾਜ਼ਰ ਸਨ।

Related Post