post

Jasbeer Singh

(Chief Editor)

Patiala News

ਪਾਤੜਾਂ ਚ ਸ਼ਰਾਬ ਪੀਣ ਨਾਲ ਸ਼ੱਕੀ ਹਾਲਾਤਾਂ ਚ ਦੋ ਨੌਜਵਾਨਾਂ ਦੀ ਮੌਤ, ਪੁਲਿਸ ਵੱਲੋਂ ਕਾਰਵਾਈ ਜਾਰੀ

post-img

ਪਾਤੜਾਂ ਇਲਾਕੇ ਦੇ ਪਿੰਡ ਮੌਲਵੀਵਾਲਾ ਦੇ ਵਿਅਕਤੀ ਦੀ ਸ਼ਰਾਬ ਪੀਣ ਨਾਲ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਸ਼ਹਿਰ ਦੀ ਸੁੰਦਰ ਬਸਤੀ ਦੇ ਇੱਕ ਹੋਰ ਵਿਅਕਤੀ ਦੀ ਸ਼ਰਾਬ ਪੀਣ ਨਾਲ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਉਪਰੰਤ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦੋਨਾਂ ਮਾਮਲਿਆਂ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।ਸ਼ਹਿਰ ਦੀ ਸੁੰਦਰ ਬਸਤੀ ਵਾਸੀ ਮ੍ਰਿਤਕ ਜੰਗਵੀਰ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਸਤਵਿੰਦਰ ਸਿੰਘ ਵਾਸੀ ਸੰਗਰੂਰ ਨੇ ਦੱਸਿਆ ਕਿ ਉਹ ਮੰਗਲਵਾਰ ਵਾਲੇ ਦਿਨ ਤੋਂ ਸ਼ਰਾਬ ਪੀ ਰਿਹਾ ਸੀ ਤੇ ਉਹ ਆਪਣੇ ਪਰਿਵਾਰ ਸਮੇਤ ਇਸ ਨੂੰ ਆਪਣੇ ਪੁੱਤਰ ਦੇ ਵਿਆਹ ਦਾ ਕਾਰਡ ਦੇਣ ਲਈ ਆਇਆ ਸੀ ਤਾਂ ਉਸ ਸਮੇਂ ਉਸ ਨੇ ਸ਼ਰਾਬ ਪੀਤੀ ਹੋਈ ਸੀ। ਉਸ ਦੀ ਅਚਾਨਕ ਤਬੀਅਤ ਖਰਾਬ ਹੋਣ ’ਤੇ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੋਂ ਹਾਲਤ ਜ਼ਿਆਦਾ ਖਰਾਬ ਹੋਣ ’ਤੇ ਪਟਿਆਲਾ ਰੈਫਰ ਕਰ ਦਿੱਤਾ ਗਿਆ ਜਿੱਥੇ ਜੰਗਵੀਰ ਦੀ ਮੌਤ ਹੋ ਗਈ। ਮ੍ਰਿਤਕ ਜੰਗਵੀਰ ਸਿੰਘ ਦੀ ਮੁਹੱਲੇ ਵਿੱਚ ਹੀ ਇੱਕ ਛੋਟੀ ਜਿਹੀ ਦੁਕਾਨ ਸੀ ਅਤੇ ਉਸ ਦੇ ਦੋ ਲੜਕੇ ਹਨ ਜੋ ਕੁਆਰੇ ਹਨ ਤੇ ਇਨ੍ਹਾਂ ਵਿੱਚੋਂ ਇੱਕ ਨੂੰ ਥੋੜ੍ਹੇ ਦਿਨ ਪਹਿਲਾਂ ਹੀ ਬੈਂਕ ਵਿੱਚ ਨੌਕਰੀ ਮਿਲੀ ਹੈ।ਇਨ੍ਹਾਂ ਮਾਮਲਿਆਂ ਸਬੰਧੀ ਡੀਐਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਨੇ ਇੱਕ ਵੀਡੀਓ ਜਾਰੀ ਕਰ ਕੇ ਦੱਸਿਆ ਕਿ ਪਿੰਡ ਤੇਈਪੁਰ ਵਿੱਚ ਮਿਲੀ ਸਾਰੀ ਸ਼ਰਾਬ ਨੂੰ ਕਈ ਦਿਨ ਪਹਿਲਾਂ ਹੀ ਨਸ਼ਟ ਕੀਤਾ ਜਾ ਚੁੱਕਾ ਹੈ। ਇਸ ਲਈ ਇਨ੍ਹਾਂ ਮੌਤਾਂ ਨੂੰ ਉਸ ਨਾਲ ਜੋੜ ਕੇ ਅਫਵਾਹਾਂ ਨਾ ਫੈਲਾਈਆਂ ਜਾਣ ਸਗੋਂ ਸਬੂਤ ਦੇ ਆਧਾਰ ’ਤੇ ਹੀ ਕੋਈ ਗੱਲ ਕਹੀ ਜਾਵੇ।

Related Post