
ਪਾਤੜਾਂ ਪੁਲਸ ਨੇ ਕੀਤਾ ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
- by Jasbeer Singh
- July 6, 2024

ਪਾਤੜਾਂ ਪੁਲਸ ਨੇ ਕੀਤਾ ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਪਾਤੜਾਂ, 6 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਰਾਜਿੰਦਰ ਕੁਮਾਰ ਪੁੱਤਰ ਰਾਮਧਾਰੀ ਮੱਲ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਲਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਨਾਈਵਾਲਾ, ਜਤਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਹਰਮਨ ਨਗਰ ਪਾਤੜਾਂ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਰਾਜਿੰਦਰ ਕੁਮਾਰ ਨੇ ਦੱਸਿਆ ਕਿ 3 ਜੁਲਾਈ ਨੂੰ ਉਸਨੇ ਆਪਣਾ ਮੋਟਰਸਾਈਕਲ ਆਪਣੀ ਦੁਕਾਨ ਦੇ ਬਾਹਰ ਖੜ੍ਹਾ ਕੀਤਾ ਸੀ ਤੇ ਜਦੋਂ 8 ਵਜੇ ਦੇਖਿਆ ਤਾਂ ਮੋਟਰਸਾਈਕਲ ਗਾਇਬ ਸੀ ਤੇ ਜਦੋਂ ਭਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਮੋਟਰਸਾਈਕਲ ਉਕਤ ਦੋਹਾਂ ਨੇ ਚੋਰੀ ਕੀਤਾ ਸੀ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।