

ਪਾਤੜਾਂ ਪੁਲਸ ਕੀਤਾ ਦੋ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਾਤੜਾਂ, 11 ਜੂਨ : ਥਾਣਾ ਪਾਤੜਾਂ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 220 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਛਿੰਦਾ ਰਾਮ ਪੁੱਤਰ ਮਹਿੰਗਾ ਰਾਮ, ਗੋਦੂ ਰਾਮ ਪੁੱਤਰ ਭੋਲਾ ਸਿੰਘ ਵਾਸੀਆਨ ਨਿਆਲ ਥਾਣਾ ਪਾਤੜਾਂ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਨਿਸ਼ਾਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾਈਪਾਸ ਪੁਲ ਪਾਤੜਾਂ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਬਾ-ਹੱਦ ਨਿਆਲ ਕੋਲ ਖੜ੍ਹੇ ਗ੍ਰਾਹਕ ਦੀ ਉਡੀਕ ਕਰ ਰਹੇ ਹਨ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 220 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.