

ਪਾਤੜਾਂ ਪੁਲਸ ਨੇ ਕੀਤਾ ਇਕ ਵਿਰੁੱਧ ਕਾਰ ਚੋਰੀ ਦਾ ਕੇਸ ਦਰਜ ਪਾਤੜਾਂ, 6 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ੰਸਦੀਪ ਸਿੰਗਲਾ ਪੁੱਤਰ ਓਮ ਪ੍ਰਕਾਸ਼ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 379 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸੰਦੀਪ ਸਿੰਗਲਾ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਘਰੰਡੀ ਰੂਪਾ ਵਾਲੀ ਜਿਲਾ ਫਤਿਆਬਾਦ ਹਰਿਆਣਾ ਨੇ9 ਅਕਤੂਬਰ 2024 ਦੀ ਦਰਮਿਆਨੀ ਰਾਤ ਨੂੰ ਉਸਦੀ ਕਾਰ ਉਸਦੇ ਘਰ ਦੇ ਬਾਹਰ ਖ਼ੜ੍ਹੀ ਸੀ ਨੂੰ ਚੋਰੀ ਕਰ ਲਿਆ। ਪੁਲ ਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।