post

Jasbeer Singh

(Chief Editor)

Patiala News

ਦੇਸ਼ ਭਗਤ ਪਰਿਵਾਰਾਂ ਨੇ ਪਹਿਲਗਾਮ ਕਸ਼ਮੀਰ ਵਿੱਖੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ

post-img

ਦੇਸ਼ ਭਗਤ ਪਰਿਵਾਰਾਂ ਨੇ ਪਹਿਲਗਾਮ ਕਸ਼ਮੀਰ ਵਿੱਖੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਜਿਹੇ ਹਮਲੇ ਮਨੁੱਖਤਾ ਲਈ ਵੱਡਾ ਖਤਰਾ ਪੈਦਾ ਕਰਨਗੇ) ਪਟਿਆਲਾ 24 ਅਪ੍ਰੈਲ: : ਕਸ਼ਮੀਰ ਦੇ ਸੈਰ ਸਪਾਟਾ ਵਾਲੇ ਇਲਾਕੇ ਪਹਿਲਗਾਮ ਵਿੱਚ ਬੀਤੇ ਕੱਲ ਅੱਤਵਾਦੀਆਂ ਵਲੋਂ ਘੁੰਮਣ ਗਏ ਕਈ ਨਿਹੱਥੇ ਲੋਕਾਂ ਤੇ ਗੋਲੀਆਂ ਚਲਾ ਕੇ ਮੋਤ ਦੇ ਘਾਟ ਉਤਾਰ ਦਿੱਤਾ ਗਿਆ ਹੈ । ਇਸ ਦਿਲ ਦਹਿਲਾਉਣ ਵਾਲੀ ਘਟਨਾ ਕਾਰਨ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ । ਮਨੁੱਖਤਾ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੇਸ਼ ਭਗਤ ਪਰਿਵਾਰਾਂ ਦੀ ਜਥੇਬੰਦੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਨੇ ਅੱਤਵਾਦੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ । ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਘੁੰਮਣ ਗਏ ਬੇਕਸੂਰ ਲੋਕਾਂ ਨੂੰ ਗੋਲੀਆਂ ਮਾਰਨਾ ਬੁਜ਼ਦਿਲੀ ਦੀ ਨਿਸ਼ਾਨੀ ਹੈ । ਭਾਰਤ ਵਾਸੀ ਬਾਰਡਰ ਤੇ ਜਾਕੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੰਦੇ ਹਨ । ਆਪਣੇ ਹੀ ਦੇਸ਼ ਵਿੱਚ ਅਜਿਹੀ ਘਟਨਾ ਵਾਪਰਨ ਨਾਲ ਆਮ ਜਨਤਾ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਦੇਸ਼ ਭਗਤ ਪਰਿਵਾਰਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਦਰਿੰਦਿਆ ਖਿਲਾਫ ਭਾਰਤੀ ਫੌਜ ਨੂੰ ਸਖ਼ਤ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਜਾਵੇ । ਅਜਿਹੀ ਅਤਿ ਦੁੱਖਦਾਇਕ ਘਟਨਾ ਦੋਰਾਨ ਮ੍ਰਿਤਕ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਫਰੀਡਮ ਫਾਈਟਰ ਜਥੇਬੰਦੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਹਨਾਂ ਪਰਿਵਾਰਾਂ ਦੀ ਹਰ ਪੱਖੋਂ ਮੱਦਦ ਕੀਤੀ ਜਾਵੇ । ਇਕੱਤਰ ਹੋਏ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਗੁਰਇਕਬਾਲ ਸਿੰਘ ਸੰਧੂ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੋਰ ਸੋਹੀ, ਕਮਲਦੀਪ ਸਿੰਘ ਗਿੱਲ, ਪਰਮ ਗੁਰਤੇਜ ਸਿੰਘ, ਰਾਜਿੰਦਰ ਵਡੇਰਾ, ਹਰਦੀਪ ਸਿੰਘ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਮ੍ਰਿਤਕ ਪਰਿਵਾਰਾਂ ਲਈ ਹਮਦਰਦੀ ਪ੍ਰਗਟ ਕੀਤੀ ।

Related Post