ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਇਸ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.