ਕੱਲਾ ਕੱਲਾ ਦਾਣਾ ਚੁੱਕ ਕੇ ਭੁਗਤਾਨ ਪਹੁੰਚੇਗਾ ਕਿਸਾਨਾਂ ਦੇ ਖਾਤਿਆਂ ਵਿਚ : ਕੈਬਨਿਟ ਮੰਤਰੀ
- by Jasbeer Singh
- April 20, 2026
ਕੱਲਾ ਕੱਲਾ ਦਾਣਾ ਚੁੱਕ ਕੇ ਭੁਗਤਾਨ ਪਹੁੰਚੇਗਾ ਕਿਸਾਨਾਂ ਦੇ ਖਾਤਿਆਂ ਵਿਚ : ਕੈਬਨਿਟ ਮੰਤਰੀ ਪਟਿਆਲਾ, 20 ਅਪ੍ਰੈਲ 2026 : ਪੰਜਾਬ ਦੇ ਖੁਰਾਕ-ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਾਭਾ ਵਿਖੇ ਅਨਾਜ ਮੰਡੀ ਦਾ ਦੌਰਾ ਕੀਤਾ ਹੈ। ਦੌਰੇ ਮੌਕੇ ਲਿਆ ਗਿਆ ਕਣਕ ਦੀ ਖਰੀਦ ਦਾ ਜਾਇਜ਼ਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਨਾਭਾ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕਣਕ ਖਰੀਦ ਦੀ ਪ੍ਰਕਿਰਿਆ ਦਾ ਗਹਿਰਾਈ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਮੰਡੀ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਹੋਵੇ, ਜਿਸ ਦੀ ਸਖ਼ਤ ਹਦਾਇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਸੀ । ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਦਾ ਕਣਕ ਖਰੀਦਣ ਦਾ ਟੀਚਾ 122 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਹ ੈ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ। ਓਹਨਾ ਕਿਹਾ, ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਣਕ ਖਰੀਦ ਸਬੰਧੀ ਸੁਚਾਰੂ ਪ੍ਰਕਿਰਿਆ ਕਾਇਮ ਕੀਤੀ। ਪੰਜਾਬ ਦੀਆਂ ਮੰਡੀਆਂ ਵਿਚ 30 ਲੱਖ ਮੀਟਰਿਕ ਟਨ ਫਸਲ ਆ ਚੁੱਕੀ ਹੈ ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 39 ਲੱਖ ਮੀਟ੍ਰਿਕ ਟਨ ਫਸਲ ਆ ਚੁੱਕੀ ਹੈ, ਜਿਸ ਵਿੱਚੋਂ 34 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਮੰਤਰੀ ਨੇ ਅੱਗੋਂ ਕਿਹਾ ਕਿ ਇਸ ਦੌਰਾਨ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਵੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬਹੁਤ ਹੀ ਸੁਚਾਰੂ ਅਤੇ ਤੁਰੰਤ ਚੱਲ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਦਾਣੇ ਦਾ ਪੂਰਾ ਮੁੱਲ ਅਤੇ ਸਮੇਂ `ਤੇ ਭੁਗਤਾਨ ਮਿਲ ਰਿਹਾ ਹੈ । ਕੀ ਆਖਿਆ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਪੰਜਾਬ ਦੇ ਮੰਤਰੀ ਸ੍ਰੀ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਕਿਸਾਨਾਂ ਨੂੰ ਕਈ ਵਾਰ ਆਪਣੀ ਫਸਲ ਦੇ ਬਦਲੇ ਭੁਗਤਾਨ ਮਿਲਣ ਲਈ ਹਫਤਿਆਂ ਤੱਕ ਇੰਤਜ਼ਾਰ ਕਰਨਾ ਪੈਂਦਾ ਸੀ। ਕਈ ਵਾਰ ਤਾਂ ਇਹ ਲੰਬੇ ਸਮੇਂ ਤੱਕ ਖਰੀਦ ਪ੍ਰਕਿਰਿਆ ਦੇ ਰੁਕਣ ਦੇ ਕਾਰਨ ਮੰਡੀਆਂ ਵਿੱਚ ਧਰਨੇ ਅਤੇ ਹੜਤਾਲਾਂ ਵੀ ਕੀਤੀਆਂ ਜਾਂਦੀਆਂ ਸਨ। ਪਰ ਇਸ ਵਾਰ ਪੰਜਾਬ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਕਰਕੇ ਮੰਡੀ ਖਰੀਦ ਦੀ ਪ੍ਰਕਿਰਿਆ ਨੂੰ ਬਿਲਕੁਲ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ। ਸਰਕਾਰ ਨੇ ਕੀਤੇ ਹਨ ਪ੍ਰਤੀ ਕੁਇੰਟਲ 2585 ਐਮ. ਐਸ. ਪੀ. ਤੈਅ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਾਲ ਦੇ ਲਈ ਪ੍ਰਤੀ ਕੁਇੰਟਲ 2585 ਰੁਪਏ ਐਮ. ਐਸ. ਪੀ. ਤੈਅ ਕੀਤੇ ਹਨ, ਜਿਸ ਤੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਲਾਹੇ ਦਾ ਪੂਰਾ ਮੁੱਲ ਮਿਲੇਗਾ।ਉਨ੍ਹਾਂ ਇਹ ਵੀ ਕਿਹਾ ਕਿ ਇਸ ਪ੍ਰਕਿਰਿਆ ਦੇ ਅਧੀਨ ਹੁਣ ਤੱਕ 1818 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਡਲੀਵਰ ਕੀਤੇ ਜਾ ਚੁੱਕੇ ਹਨ । ਸਰਕਾਰ ਨੇ ਕੀਤਾ ਹੈ ਖਰੀਦ ਪ੍ਰਕਿਰਿਆ ਵਿਚ ਸ਼ਾਨਦਾਰ ਰਿਕਾਰਡ ਸਥਾਪਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਾਲ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਲਈ ਇੱਕ ਸ਼ਾਨਦਾਰ ਰਿਕਾਰਡ ਸਥਾਪਤ ਕੀਤਾ ਹੈ ਅਤੇ ਇਹ ਪ੍ਰਕਿਰਿਆ ਬਿਲਕੁਲ ਪ੍ਰਮਾਣਿਕ ਅਤੇ ਸਹਿਯੋਗ ਨਾਲ ਚੱਲ ਰਹੀ ਹੈ। ਇਸ ਸਾਲ ਸਰਕਾਰ ਨੇ ਕਿਸਾਨਾਂ ਦੇ ਫਸਲਾਂ ਦੀ ਖਰੀਦ ਅਤੇ ਉਸ ਦੇ ਬਦਲੇ ਭੁਗਤਾਨ ਵਿੱਚ ਕਾਫੀ ਸੁਧਾਰ ਕੀਤੇ ਹਨ, ਜਿਸ ਨਾਲ ਕਿਸਾਨਾਂ ਨੂੰ ਮੁੱਖ ਰੂਪ ਵਿੱਚ ਲਾਭ ਮਿਲ ਰਿਹਾ ਹੈ । ਕਟਾਰੂਚੱਕ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮੂਲ ਉਦੇਸ਼ ਕਿਸਾਨਾਂ ਨੂੰ ਪੂਰੀ ਰਕਮ ਦੀ ਡਲੀਵਰੀ ਅਤੇ ਸਹਿਯੋਗ ਦੇ ਨਾਲ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨਾ ਹੈ। ਪੰਜਾਬ ਸਰਕਾਰ ਦਾ ਇਹ ਵਾਅਦਾ ਹੈ ਕਿ ਕਿਸਾਨਾਂ ਨੂੰ ਭੁਗਤਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਫਸਲਾਂ ਦੀ ਖਰੀਦ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੰਪੂਰਨ ਕੀਤਾ ਜਾਵੇਗਾ । ਕੌਣ ਕੌਣ ਮੌਜੂਦ ਸੀ ਇਸ ਮੌਕੇ ਇਸ ਮੌਕੇ ਨਾਭਾ ਦੇ ਐਸ. ਡੀ. ਐਮ. ਏ. ਪੀ. ਐਸ. ਸੋਮਲ, ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਡੀ. ਐਮ. ਵੇਅਰ ਹਾਊਸ ਨਿਰਮਲ ਸਿੰਘ, ਡੀ. ਐਮ. ਪਨਸਪ ਬਨਦੀਪ , ਡੀ ਐਮ ਮਾਰਕਫੈੱਡ ਵਿਪਨ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
