post

Jasbeer Singh

(Chief Editor)

Patiala News

ਪੀ. ਡੀ. ਏ ਨੇ ਪਿੰਡ ਦੁਲੱਦੀ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਢਾਹੀ

post-img

ਪੀ. ਡੀ. ਏ ਨੇ ਪਿੰਡ ਦੁਲੱਦੀ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਢਾਹੀ -ਪੀ. ਡੀ. ਏ., ਪਟਿਆਲਾ ਦੇ ਅਧਿਕਾਰ ਖੇਤਰ ਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਮਨੀਸ਼ਾ ਰਾਣਾ -ਲੋਕ ਕਿਸੇ ਵੀ ਕਲੋਨੀ ਦੇ ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰਕੇ ਹੀ ਪਲਾਟ ਖਰੀਦਣ-ਜਸ਼ਨਦੀਪ ਕੌਰ ਗਿੱਲ ਨਾਭਾ/ਪਟਿਆਲਾ, 27 ਜੂਨ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਦੇ ਰੈਗੂਲੇਟਰੀ ਵਿੰਗ ਨੇ ਪਿੰਡ ਦੁਲੱਦੀ ਤਹਿਸੀਲ ਤੇ ਜਿਲ੍ਹਾ ਪਟਿਆਲਾ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਸ ਨੂੰ ਢਾਹ ਦਿੱਤਾ ਹੈ । ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ। ਪੀ. ਡੀ. ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਪ੍ਰਸ਼ਾਸਕ ਜਸ਼ਨਦੀਪ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਪਟਿਆਲਾ ਵਾਸੀ ਭਵਿੱਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਕਰਨ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ.ਡੀ.ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਮਨੀਸ਼ਾ ਰਾਣਾ ਅਤੇ ਜਸ਼ਨਦੀਪ ਕੌਰ ਗਿੱਲ ਨੇ ਦੱਸਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ ।

Related Post

Instagram