
ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ : ਡਾ ਰਵਜੋਤ ਸਿੰਘ
- by Jasbeer Singh
- November 22, 2024

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ : ਡਾ ਰਵਜੋਤ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਸੁਧਾਰ ਟਰਸਟਾਂ ਦੇ ਸਮੂਹ ਚੇਅਰਮੈਨਾਂ ਅਤੇ ਈ.ਓਜ਼ ਨਾਲ ਮੀਟਿੰਗ ਚ ਤਾਲਮੇਲ ਉੱਪਰ ਦਿੱਤਾ ਜ਼ੋਰ ਚੰਡੀਗੜ੍ਹ, 22 ਨਵੰਬਰ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ, ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਟਰੱਸਟਾਂ ਨੂੰ ਸਬੰਧਤ ਅਦਾਰਿਆਂ ਨਾਲ ਚੰਗੇ ਤਾਲਮੇਲ ਉੱਪਰ ਜ਼ੋਰ ਦਿੱਤਾ ਹੈ । ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸੀਪਲ ਭਵਨ ਵਿਖੇ ਸੂਬੇ ਦੇ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਅਤੇ ਈ. ਓਜ਼. ਨਾਲ ਟਰੱਸਟਾਂ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹੇਠਲੇ ਪੱਧਰ ਉਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਉੱਪਰ ਚੱਲਦਿਆਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਨਗਰ ਸੁਧਾਰ ਟਰੱਸਟ ਅਹਿਮ ਕੜੀ ਹੈ । ਮੀਟਿੰਗ ਵਿੱਚ ਡਾ ਰਵਜੋਤ ਸਿੰਘ ਨੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਪਾਸੋਂ ਉਨ੍ਹਾਂ ਦੇ ਟਰੱਸਟਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ਉਤੇ ਹੀ ਉਨ੍ਹਾਂ ਟਰੱਸਟਾਂ ਦੇ ਵੱਖ ਵੱਖ ਮੁੱਦਿਆਂ ਨੂੰ ਨਜਿੱਠਣ ਲਈ ਸੇਧਾਂ ਦਿੱਤੀਆਂ । ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਸੁਧਾਰ ਟਰਸਟਾਂ ਨੂੰ ਮਜ਼ਬੂਤ ਕਰਨ ਲਈ ਚੇਅਰਮੈਨਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਸਹਿਰਾਂ ਦੇ ਵਿਕਾਸ ਲਈ ਟਰੱਸਟਾਂ ਨੂੰ ਆਰਥਿਕ ਤੌਰ ਉੱਪਰ ਮਜ਼ਬੂਤ ਕੀਤਾ ਜਾਵੇ । ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਜੁਆਇੰਟ ਡਾਇਰੈਕਟਰ ਜਗਦੀਪ ਸਹਿਗਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.