ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ) ਪਾਵਰਕਾਮ ਅਤੇ ਟਰਾਂਸਕੋ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਆਯੋਜਿਤ
- by Jasbeer Singh
- February 7, 2025
ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ) ਪਾਵਰਕਾਮ ਅਤੇ ਟਰਾਂਸਕੋ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਪਟਿਆਲਾ : ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ, (ਪਹਿਲਵਾਨ) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਬਾਬਾ ਅਮਰਜੀਤ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੋਠੀ ਨੰਬਰ ਪੀ3, 66 ਕੇ.ਵੀ. ਗਰਿੱਡ ਕਲੌਨੀ, ਪਟਿਆਲਾ ਵਿਖੇ ਹੋਈ, ਜਿਸ ਵਿੱਚ ਸਾਰੇ ਪੰਜਾਬ ਦੇ ਵੱਖਵੱਖ ਸਰਕਲਾਂ ਤੋਂ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਵਿੱਚ ਜਥੇਬੰਦੀ ਦੀ ਸਾਲ 2025 ਦੀ ਡਾਇਰੀ ਜਾਰੀ ਕੀਤੀ ਗਈ ਅਤੇ ਵੱਖਵੱਖ ਸਰਕਲਾਂ ਨੂੰ ਮੰਗ ਅਨੁਸਾਰ ਵੰਡੀ ਗਈ । ਮੀਟਿੰਗ ਦੀ ਕਾਰਵਾਈ ਜਾਰੀ ਕਰਦੇ ਹੋਏ ਬੀ. ਐਸ. ਸੇਖੋਂ ਜਨਰਲ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਸਾਰੇ ਲੀਡਰਾਂ ਨੇ ਮੁਲਾਜਮਾਂ ਅਤੇ ਪੈਨਸ਼ਨਰਜ਼ ਦੀਆਂ ਲੰਮੇ ਸਮੇਂ ਤੋਂ ਪੈਂਡਿੰਗ ਪਈਆਂ ਮੰਗਾਂ ਵੱਲ ਪੰਜਾਬ ਸਰਕਾਰ ਵੱਲੋਂ ਅਣਦੇਖੀ ਕਰਨ ਅਤੇ ਮੰਗਾਂ ਨੂੰ ਹੱਲ ਕਰਨ ਦੀ ਆਨਾ ਕਾਨੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ । ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ / ਟਰਾਂਸਮਿਸ਼ਨ ਕਾਰਪੋਰੇਸ਼ਨ ਤੋਂ ਮੰਗ ਕੀਤੀ ਗਈ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਤਨਖਾਹ ਸਕੇਲਾਂ, ਗਰੈਚੂਟੀ, ਲੀਵਇਨਕੈਸ਼ਮੈਂਟ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਆਦਿ ਦੇ ਬਕਾਏ ਜਲਦੀ ਤੋਂ ਜਲਦੀ ਦਿੱਤੇ ਜਾਣ ਅਤੇ 112016 ਤੋਂ ਪਹਿਲਾਂ ਰਿਟਾਇਰ ਹੋਏ ਮੁਲਾਜਮਾਂ ਦੀਆਂ ਪੈਨਸ਼ਨਾਂ 2.59 ਦੇ ਫੈਕਟਰ ਨਾਲ ਸੋਧੀਆਂ ਜਾਣ। ਮੁਲਾਜਮਾਂ ਤੇ ਪੈਨਸ਼ਨਰਜ਼ ਤੋਂ ਹਰ ਮਹੀਨੇ 200/ ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਦੇ ਨਾਮ ਤੇ ਕਟੌਤੀ ਤੁਰੰਤ ਬੰਦ ਕੀਤੀ ਜਾਵੇ । ਮੌਜੂਦਾ ਆਮ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਨਣ ਤੋਂ ਪਹਿਲਾਂ ਜੋ ਪੰਜਾਬ ਦੇ ਮੁਲਾਜਮਾਂ, ਪੈਨਸ਼ਨਰਜ਼, ਵਪਾਰੀਆਂ, ਮਹਿਲਾਵਾਂ, ਬੇਰੋਜ਼ਗਾਰਾਂ, ਬਜ਼ੁਰਗਾ/ ਕਿਸਾਨਾ ਨਾਲ ਜੋ ਵਾਅਦੇ ਕੀਤੇ ਗਏ ਸੀ ਉਹ ਢਾਈ ਸਾਲ ਤੋਂ ਵੱਧ ਦਾ ਸਮਾਂ ਬੀਤਣ ਉਪਰੰਤ ਵੀ ਲਾਗੂ ਨਹੀਂ ਕੀਤੇ ਗਏ, ਇਸ ਲਈ ਪੰਜਾਬ ਦੇ ਹਰ ਵਰਗ ਵਿੱਚ ਬਹੁਤ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਪਛਤਾ ਰਹੇ ਹਨ ਕਿ ਬਦਲਾਅ ਦੇ ਨਾਮ ਤੇ ਵੋਟਾਂ ਲੈ ਕੇ ਸਰਕਾਰ ਬਨਣ ਉਪਰੰਤ ਪੰਜਾਬ ਦੇ ਲੋਕਾਂ ਨੂੰ ਸ੍ਰ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵਿਸਾਰ ਦਿੱਤਾ ਹੈ। ਪੰਜਾਬ ਦਾ ਪੈਸਾ ਦਿੱਲੀ ਦੀਆਂ ਚੋਣਾਂ ਤੇ ਕਰੋੜਾਂ ਰੁਪਏ ਦੇ ਹਿਸਾਬ ਨਾਲ ਖਰਚ ਕੀਤਾ ਜਾ ਰਿਹਾ ਹੈ । ਫਜੂਲ ਦੀ 750 ਕਰੋੜ ਰੁਪਏ ਦੀ ਐਡਵਰਟਾਈਜਮੈਂਟ ਤੇ ਖਰਚ ਕੀਤਾ ਗਿਆ ਹੈ ਪਰੰਤੂ ਨਾ ਤਾਂ ਮੁਲਾਜਮਾਂ ਤੇ ਪੈਨਸ਼ਨਰਜ਼ ਦਾ ਡੀ. ਏ. / ਤਨਖਾਹਾਂ, ਗਰੈਚੂਟੀ, ਲੀਵਇਨਕੈਸ਼ਮੈਂਟ ਦਾ ਬਕਾਇਆ ਦਿੱਤਾ ਗਿਆ ਹੈ ਅਤੇ ਨਾ ਹੀ ਮਹਿਲਾਵਾਂ ਦੇ ਖਾਤਿਆਂ ਵਿੱਚ 10001000 ਰੁਪਏ ਪਾਇਆ ਗਿਆ ਹੈ । ਕਿਸਾਨਾਂ ਨਾਲ ਕੀਤਾ ਗਿਆ ਵਾਅਦਾ ਕਿ ਜੇਕਰ ਕੇਂਦਰ ਸਰਕਾਰ ਫਸਲਾਂ ਤੇ ਐਮ. ਐਸ. ਪੀ. ਨਹੀਂ ਦੇਵੇਗੀ ਤਾਂ ਸਾਡੀ ਸਰਕਾਰ ਬਨਣ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ 23 ਫਸਲਾਂ ਤੇ ਐਮ. ਐਸ. ਪੀ. ਦਿੱਤੀ ਜਾਵੇਗੀ । ਆਮ ਆਦਮੀ ਪਾਰਟੀ ਨੇ ਜੋ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਸੀ ਸਭ ਝੂਠ ਦਾ ਪਲੰਦਾ ਸਾਬਤ ਹੋ ਰਹੀਆਂ ਹਨ । ਮੀਟਿੰਗ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ / ਟਰਾਂਸਮਿਸ਼ਨ ਕਾਰਪੋਰੇਸ਼ਨ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੈਨਸ਼ਨਰਜ਼ ਨੂੰ ਜਲਦੀ ਮੀਟਿੰਗ ਦੇ ਕੇ ਮਸਲੇ ਹੱਲ ਨਾ ਕੀਤੇ ਗਏ ਤਾਂ ਸਾਰੇ ਪੰਜਾਬ ਦੇ ਪੈਨਸ਼ਨਰ ਬਹੁਤ ਵੱਡਾ ਅੰਦੋਲਨ ਵਿੱਢਣ ਲਈ ਮਜਬੂਰ ਹੋਣਗੇ ਅਤੇ ਜੇਕਰ ਕੋਈ ਆਮ ਜਨਤਾ ਨੂੰ ਪ੍ਰੇਸ਼ਾਨੀ ਹੋਵੇਗੀ ਤਾਂ ਉਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਵਿੱਚ ਅਮਰਜੀਤ ਸਿੰਘ ਬਾਬਾ, ਵਿਨੋਦ ਸਲਵਾਨ, ਪਰਮਜੀਤ ਸਿੰਘ ਦਸੂਹਾ, ਬੀ. ਐਸ. ਸੇਖੋਂ, ਐਮ. ਐਲ. ਕਪਿਲਾ, ਸੁਖਦੇਵ ਸਿੰਘ, ਰਜਿੰਦਰ ਠਾਕੁਰ, ਕੁਲਦੀਪ ਸਿੰਘ ਮਿਨਹਾਸ, ਪਰਮਜੀਤ ਸਿੰਘ, ਅਸ਼ਵਨੀ ਕੁਮਾਰ, ਕੰਵਰਜਸਵਿੰਦਰਪਾਲ ਸਿੰਘ, ਬਲਬੀਰ ਸਿੰਘ, ਰਣਜੀਤ ਸਿੰਘ ਤਲਵੰਡੀ, ਬਲਵਿੰਦਰ ਸਿੰਘ ਮੁਕੇਰੀਆਂ, ਸ਼ਿਵਦੇਵ ਸਿੰਘ, ਪਲਮਿੰਦਰ ਸਿੰਘ, ਆਦਿ ਹਾਜਰ ਸਨ ।
