post

Jasbeer Singh

(Chief Editor)

Patiala News

ਜਲਾਲਪੁਰ 'ਚ ਜਨ ਸੁਵਿਧਾ ਕੈਂਪ ਦਾ ਲਾਭ ਲੈਂਦਿਆਂ ਲੋਕਾਂ ਨੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

post-img

ਜਲਾਲਪੁਰ 'ਚ ਜਨ ਸੁਵਿਧਾ ਕੈਂਪ ਦਾ ਲਾਭ ਲੈਂਦਿਆਂ ਲੋਕਾਂ ਨੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ -ਐਸ. ਡੀ. ਐਮ. ਮਨਜੀਤ ਕੌਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਦੱਸੀਆਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪਟਿਆਲਾ, 7 ਨਵੰਬਰ : ਅੱਜ ਸਬ ਡਵੀਜ਼ਨ ਪਟਿਆਲਾ ਦੇ ਅਧੀਨ ਪੈਂਦੇ ਪਿੰਡ ਜਲਾਲਪੁਰ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਨ ਸੁਵਿਧਾ ਕੈਂਪ ਮੌਕੇ ਐਸ. ਡੀ. ਐਮ. ਮਨਜੀਤ ਕੌਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਇਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਦਿਆਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ । ਐਸ. ਡੀ. ਐਮ. ਮਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ 'ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ । ਇਸ ਕੈਂਪ ਦਾ ਲਾਭ ਲੈਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ । ਇਸ ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੇ ਮਸਲੇ ਸੁਣੇ ਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਵੀ ਕੀਤਾ। ਇਸ ਮੌਕੇ ਬੀ. ਡੀ. ਪੀ. ਓ. ਸਨੌਰ ਮਨਦੀਪ ਸਿੰਘ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ ।

Related Post