 
                                             ਮੁਫ਼ਤ ਸਹੂਲਤਾਂ ਕਾਰਨ ਲੋਕ ਕੰਮ ਨਹੀਂ ਕਰਨਾ ਚਾਹੁੰਦੇ : ਸੁਪਰੀਮ ਕੋਰਟ
- by Jasbeer Singh
- February 13, 2025
 
                              ਮੁਫ਼ਤ ਸਹੂਲਤਾਂ ਕਾਰਨ ਲੋਕ ਕੰਮ ਨਹੀਂ ਕਰਨਾ ਚਾਹੁੰਦੇ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਫ੍ਰੀਬੀਜ਼ (ਮੁਫ਼ਤ ਸਹੂਲਤਾਂ) ਦੇ ਵਾਅਦਿਆਂ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਕੌਮ ਦੇ ਵਿਕਾਸ ਲਈ ਮੁੱਖ ਧਾਰਾ ’ਚ ਲਿਆਉਣ ਦੀ ਬਜਾਏ ‘ਕੀ ਅਸੀਂ ਕੰਮਚੋਰਾਂ (ਪਰਜੀਵੀ) ਦੀ ਜਮਾਤ ਪੈਦਾ ਨਹੀਂ ਕਰ ਰਹੇ ਹਾਂ । ਜਸਟਿਸ ਬੀ. ਆਰ. ਗਵਈ ਅਤੇ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਫ੍ਰੀਬੀਜ਼ ਨਾਲੋਂ ਬਿਹਤਰ ਹੋਵੇਗਾ ਕਿ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਦਾ ਹਿੱਸਾ ਬਣਾ ਕੇ ਉਨ੍ਹਾਂ ਨੂੰ ਕੌਮ ਦੇ ਵਿਕਾਸ ’ਚ ਯੋਗਦਾਨ ਪਾਉਣ ਵਾਲਾ ਬਣਾਇਆ ਜਾਵੇ । ਜਸਟਿਸ ਗਵਈ ਨੇ ਕਿਹਾ ਕਿ ਬਦਕਿਸਮਤੀ ਨਾਲ ‘ਲਾੜਕੀ ਬਹਿਨ’ ਅਤੇ ਹੋਰ ਫ੍ਰੀਬੀਜ਼ ਵਰਗੀਆਂ ਯੋਜਨਾਵਾਂ ਐਨ ਚੋਣਾਂ ਤੋਂ ਪਹਿਲਾਂ ਐਲਾਨ ਕਰਨ ਨਾਲ ਲੋਕ ਕੰਮ ਨਹੀਂ ਕਰਨਾ ਚਾਹੁੰਦੇ ਹਨ। ਦੱਸਣਯੋਗ ਹੈ ਕਿ ਉਪਰੋਕਤ ਮਾਮਲੇ ’ਤੇ ਸੁਣਵਾਈ ਛੇ ਹਫ਼ਤਿਆਂ ਮਗਰੋਂ ਹੋਵੇਗੀ ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     