
ਸਾਈਬਰ ਅਪਰਾਧਾਂ ਨੂੰ ਰੋਕਣ ਲਈ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਡੀ. ਐਸ. ਪੀ. ਗੁਰਪ੍ਰੀਤ ਸਿੰਘ
- by Jasbeer Singh
- February 20, 2025

ਸਾਈਬਰ ਅਪਰਾਧਾਂ ਨੂੰ ਰੋਕਣ ਲਈ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਡੀ. ਐਸ. ਪੀ. ਗੁਰਪ੍ਰੀਤ ਸਿੰਘ ਸੋਸ਼ਲ ਮੀਡੀਆ ਉੱਤੇ ਨਿੱਜੀ ਤਸਵੀਰਾਂ ਜਾਂ ਵੀਡੀਓ ਅਪਲੋਡ ਕਰਨ ਤੋਂ ਸੰਕੋਚ ਕਰਨਾ ਜਰੂਰੀ ਸਾਈਬਰ ਸਕਿਉਰਟੀ ਸਬੰਧੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕੀਤਾ ਜਾਗਰੂਕ ਸੰਗਰੂਰ, 20 ਫਰਵਰੀ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ. ਐਸ. ਪੀ. ਗੁਰਪ੍ਰੀਤ ਸਿੰਘ (ਸਾਈਬਰ ਕ੍ਰਾਈਮ) ਵੱਲੋਂ ਸਾਈਬਰ ਅਪਰਾਧਾਂ ਬਾਰੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਤੱਥ ਅਧਾਰਤ ਜਾਣਕਾਰੀ ਦੇਣ ਲਈ ਇੱਕ ਜਾਗਰੂਕਤਾ ਸੈਮੀਨਾਰ ਦੇ ਪ੍ਰਧਾਨਗੀ ਕੀਤੀ ਗਈ । ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਆਯੋਜਿਤ ਇਸ ਸੈਮੀਨਾਰ ਦੌਰਾਨ ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਈਬਰ ਅਪਰਾਧ ਕੀ ਹੈ, ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕਿਵੇਂ ਕੀਤੀ ਜਾਂਦੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਹੋਣ ਤੋਂ ਕਿਸ ਤਰ੍ਹਾਂ ਰੋਕਿਆ ਜਾ ਸਕਦਾ ਹੈ । ਉਹਨਾਂ ਨੇ ਦੇਸ਼ ਵਿੱਚ ਵੱਖ-ਵੱਖ ਥਾਵਾਂ ਉੱਤੇ ਵਾਪਰੀਆਂ ਸਾਈਬਰ ਅਪਰਾਧ ਦੀਆਂ ਘਟਨਾਵਾਂ ਬਾਰੇ ਕੇਸ ਸਟਡੀਜ ਵੀ ਸਾਂਝੀਆਂ ਕੀਤੀਆਂ ਅਤੇ ਸੈਮੀਨਾਰ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸੋਸ਼ਲ ਮੀਡੀਆ ਉੱਤੇ ਆਪਣੀਆਂ ਨਿੱਜੀ ਤਸਵੀਰਾਂ ਜਾਂ ਵੀਡੀਓ ਅਪਲੋਡ ਕਰਨ ਤੋਂ ਸੰਕੋਚ ਕਰਨ, ਮਜਬੂਤ ਪਾਸਵਰਡ ਰੱਖਣ, ਮੋਬਾਈਲ ਉੱਤੇ ਆਉਣ ਵਾਲੀਆਂ ਅਣਜਾਨ ਕਾਲਾਂ ਨਾਲ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ, ਮੋਬਾਇਲ ਗੁੰਮ ਹੋਣ, ਆਈ. ਐਮ. ਈ. ਆਈ. ਜਾਂਚ ਲਈ ਸੰਚਾਰ ਸਾਥੀ ਵੈੱਬਸਾਈਟ ਦੀ ਵਰਤੋਂ ਕਰਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਈਬਰ ਅਪਰਾਧ ਜਿਹੇ ਮਾਮਲਿਆਂ ਦੀ ਰੋਕਥਾਮ ਲਈ ਹੈਲਪ ਲਾਈਨ ਨੰਬਰ 1930 ਅਤੇ ਈਮੇਲ ਆਈਡੀ cybercrime.gov.in ਦੀ ਵਰਤੋਂ ਕੀਤੀ ਜਾਵੇ । ਉਹਨਾਂ ਨੇ ਸਾਈਬਰ ਸਕਿਉਰਟੀ ਦੇ ਢੰਗਾਂ ਬਾਰੇ ਵੀ ਜਾਣੂ ਕਰਵਾਇਆ ।
Related Post
Popular News
Hot Categories
Subscribe To Our Newsletter
No spam, notifications only about new products, updates.