July 6, 2024 01:16:49
post

Jasbeer Singh

(Chief Editor)

Latest update

ਲੋਕ ਹੁਣ ਨਰਿੰਦਰ ਮੋਦੀ ਨੂੰ ਸੁਣਨਾ ਨਹੀਂ ਚਾਹੁੰਦੇ: ਯੋਗੇਂਦਰ ਯਾਦਵ

post-img

ਆਲ ਇੰਡੀਆ ਕਿਸਾਨ ਸੈੱਲ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਗੌਰਵ ਸੰਧੂ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿਚ ਇੱਥੇ ਇਕ ਪੈਲੇਸ ਵਿੱਚ ਚੋਣ ਰੈਲੀ ਕੀਤੀ ਗਈ। ਰੈਲੀ ਵਿਚ ਸਵਰਾਜ ਇੰਡੀਆ ਤੇ ਭਾਰਤ ਜੋੜੋ ਅਭਿਆਨ ਦੇ ਕਨਵੀਨਰ ਯੋਗੇਂਦਰ ਯਾਦਵ ਨੇ ਨਰਿੰਦਰ ਮੋਦੀ ਤੇ ਭਾਜਪਾ ਨੂੰ ਕਾਫ਼ੀ ਰਗੜੇ ਲਗਾਏ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਚਾਉਣਾ ਹੈ ਤਾਂ ਨਰਿੰਦਰ ਮੋਦੀ ਨੂੰ ਇਸ ਵਾਰ ਚੱਲਦਾ ਕਰਨਾ ਹੋਵੇਗਾ ਨਹੀਂ ਤਾਂ ਦੇਸ਼ ਕੁਝ ਕੁ ਲੋਕਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਸ੍ਰੀ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੇ ਇਨ੍ਹਾਂ ਚੋਣਾਂ ਵਿਚ ਆਪਣੀ ਸ਼ਖ਼ਸੀਅਤ ਦਾ ਗਰਾਫ਼ ਬਹੁਤ ਹੇਠਾਂ ਲਿਆਂਦਾ ਤੇ ਉਨ੍ਹਾਂ ਨੂੰ ਲੋਕ ਹੁਣ ਸੁਣਨਾ ਪਸੰਦ ਨਹੀਂ ਕਰਦੇ। ਸੋਸ਼ਲ ਮੀਡੀਆ ’ਤੇ ਰਾਹੁਲ ਗਾਂਧੀ ਤੇ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਵਿੱਚ ਕਾਫ਼ੀ ਅੰਤਰ ਆ ਗਿਆ ਹੈ। ਯੋਗੇਂਦਰ ਯਾਦਵ ਨੇ ਕਿਹਾ ਕਿ ਇਹ ਚੋਣਾਂ ਲੋਕਤੰਤਰ ਤੇ ਸੰਵਿਧਾਨ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਇਕ ਯੁੱਧ ਹੈ, ਜਿਸ ਵਿਚ ਭਾਰਤ ਦੇ ਹਰ ਇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਹਿੰਦੂ ਮੁਸਲਮਾਨ ਕਰਨ ਵਾਲੀ ਭਾਜਪਾ ਨੂੰ ਇਸ ਯੁੱਧ ਵਿਚ ਹਰਾਇਆ ਜਾਵੇ ਤਾਂ ਕਿ ਅਗਲੀਆਂ ਪੀੜ੍ਹੀਆਂ ਲਈ ਬਚਾਇਆ ਜਾ ਸਕੇ। ਇਸ ਮੌਕੇ ਜਨਰਲ ਸਕੱਤਰ ਨਿਰਮਲ ਸਿੰਘ ਭੱਟੀਆਂ, ਰਛਪਾਲ ਸਿੰਘ ਜੌੜਾਮਾਜਰਾ, ਅਨਿਲ ਮੋਦਗਿਲ, ਕਰਨਵੀਰ ਸਿੰਘ, ਵਿਜੈ ਕੋਹਲੀ, ਬੀਬੀ ਚਰਨਜੀਤ ਕੌਰ ਕਟਕਹੇੜੀ ਤੇ ਜੀਤ ਸਿੰਘ ਮੀਰਾਂਪੁਰ ਆਦਿ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ।

Related Post