
National
0
ਦਿੱਲੀ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਲੋਕਾਂ ਨੂੰ ਬਿਜਲੀ ਕੁਨੈਕਸ਼ਨ ਲਈ ਲੈਣ ਦੀ ਲੋੜ ਨਹੀਂ : ਮੁੱਖ ਮੰਤਰੀ ਆਤਿਸ਼ੀ
- by Jasbeer Singh
- October 16, 2024

ਦਿੱਲੀ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਲੋਕਾਂ ਨੂੰ ਬਿਜਲੀ ਕੁਨੈਕਸ਼ਨ ਲਈ ਲੈਣ ਦੀ ਲੋੜ ਨਹੀਂ : ਮੁੱਖ ਮੰਤਰੀ ਆਤਿਸ਼ੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਵਲੋਂ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਅਣਅਧਿਕਾਰਤ ਕਾਲੋਨੀਆਂ ਵਿੱਚ ਰਹਿਣ ਵਾਲੇ ਲੱਖਾਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਦਿੱਲੀ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਲੋਕਾਂ ਨੂੰ ਬਿਜਲੀ ਕੁਨੈਕਸ਼ਨ ਲਈ ਲੈਣ ਦੀ ਲੋੜ ਨੂੰ ਖਤਮ ਕਰ ਦਿੱਤਾ ਗਿਆ ਹੈ। ਦਿੱਲੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦਿੱਲੀ ਦੀਆਂ 1731 ਅਣਅਧਿਕਾਰਤ ਕਲੋਨੀਆਂ ਵਿੱਚ ਬਿਜਲੀ ਕੁਨੈਕਸ਼ਨ ਲਈ ਐਨ. ਓ. ਸੀ. ਦੀ ਲੋੜ ਨਹੀਂ ਹੋਵੇਗੀ। ਦਿੱਲੀ ਵਿਕਾਸ ਅਥਾਰਟੀ (ਡੀ. ਡੀ. ਏ.) ਨੇ ਕਰੀਬ ਇੱਕ ਸਾਲ ਪਹਿਲਾਂ ਐਨ. ਓ. ਸੀ. ਨੂੰ ਲਾਜ਼ਮੀ ਬਣਾਉਣ ਦਾ ਹੁਕਮ ਜਾਰੀ ਕੀਤਾ ਸੀ ਪਰ ਸਰਕਾਰ ਨੇ ਇਸ ਤੋਂ ਛੋਟ ਦੇ ਦਿੱਤੀ ਹੈ।