
ਪਟਿਆਲਾ ਦੇ ਲੋਕ ਡਾ. ਬਲਬੀਰ ਨੂੰ ਵੱਡੇ ਮਾਰਜਨ ਨਾਲ ਜਿਤਾਉਣਗੇ : ਰਾਹੁਲ ਸੈਣੀ
- by Jasbeer Singh
- April 30, 2024

ਪਟਿਆਲਾ, 30 ਅਪੈ੍ਰਲ (ਜਸਬੀਰ)-ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 16 ਵਿਖ਼ੇ ਵਾਰਡ ਸੇਵਾਦਾਰ ਜਨਕ ਰਾਜ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਲੋਕ ਸਭਾ ਉਮੀਦਵਾਰ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਰਾਹੁਲ ਸੈਣੀ, ਜਰਨੈਲ ਸਿੰਘ ਮਨੂੰ ਸੀਨੀਅਰ ਆਗੂ ਅਤੇ ਤੇਜਿੰਦਰ ਮਹਿਤਾ ਜਿਲ੍ਹਾ ਪ੍ਰਧਾਨ ਪਟਿਆਲਾ ਸਹਿਰੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਬਾਰੇ ਦੱਸਿਆ ਤੇ ਪਾਰਟੀ ਦੇ ਕੀਤੇ ਹੋਏ ਕੰਮਾਂ ਬਾਰੇ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਹੀ 300 ਯੂਨਿਟ ਬਿਜਲੀ ਗਾਰੰਟੀ ਪੂਰੀ ਕੀਤੀ, 43 ਹਜਾਰ ਤੋਂ ਵੱਧ ਸਰਕਾਰੀ ਨੌਕਰੀ ਦਿੱਤੀਆਂ, 829 ਮੁਹੱਲਾ ਕਲੀਨਿਕ ਖੋਲ੍ਹੇ ਗਏ, ਸਰਕਾਰੀ ਸਕੂਲਾਂ ਵਿੱਚ ਸੁਧਾਰ ਕੀਤਾ ਬਾਕੀ ਰਹਿੰਦੀਆਂ ਗਰੰਟੀਆਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਐਡਵੋਕੇਟ ਰਾਹੁਲ ਸੈਣੀ ਨੇ ਕਿਹਾ ਕਿ ਪਟਿਆਲਾ ਦੇ ਲੋਕ ਡਾ. ਬਲਬੀਰ ਸਿੰਘ ਨੂੰ ਵੱਡੇ ਮਾਰਜਨ ਨਾਲ ਜਿਤਾਉਣਗੇ। ਇਸ ਮੌਕੇ ਗੁਰਮੇਲ ਸਿੰਘ, ਰਾਜ ਕੁਮਾਰ, ਮੂਰਤੀ ਜੰਡੂ, ਨੀਟੂ ਸਿੰਘ, ਸੰਜੇ ਸਿੰਘ, ਨਰਿੰਦਰ ਸਿੰਘ, ਸੰਜੇ ਸਿੰਘ, ਨਰਿੰਦਰ ਸਿੰਘ, ਸ਼ੂਗਰੀਮ ਪਟੇਲ, ਪ੍ਰੇਮ ਕੁਮਾਰ ਗੁਪਤਾ, ਵਿਜੇਂਦਰ ਕੁਮਾਰ, ਵਿਜੇ ਕੁਮਾਰ, ਹਰੀ ਬਲਣ ਧੀਮਾਨ, ਵਿਕਰਮਜੀਤ ਸਿੰਘ ਮੱਥਾੜੂ, ਜੀ. ਐਸ. ਦੱਤ ਅਤੇ ਰਾਜ ਕੁਮਾਰ ਮਿਠਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਮੌਜੂਦ ਸਨ।