
ਪੰਜਾਬ ਦੇ ਲੋਕ ਆਪ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ’ਤੇ ਭਰੋਸਾ ਜਤਾ ਰਹੇ ਹਨ : ਟਿਵਾਣਾ
- by Jasbeer Singh
- June 30, 2025

ਪੰਜਾਬ ਦੇ ਲੋਕ ਆਪ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ’ਤੇ ਭਰੋਸਾ ਜਤਾ ਰਹੇ ਹਨ : ਟਿਵਾਣਾ ਭਾਦਸੋਂ, 30 ਜੂਨ : ਆਮ ਆਦਮੀ ਪਾਰਟੀ ਦੇ ਨਾਭਾ ਹਲਕਾ ਸੰਗਠਨ ਇੰਚਾਰਜ ਅਤੇ ਮਾਰਕਿਟ ਕਮੇਟੀ ਨਾਭਾ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਕਾਸ ਦੇ ਸਹੀ ਰਸਤੇ ’ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ ਤੇ ਰੁਜਗਾਰ ਦੇ ਖੇਤਰ ਵਿਚ ਠੋਸ ਕਦਮ ਚੁੱਕੇ ਹਨ, ਜਿਨ੍ਹਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਲੋਕਾਂ ਨੂੰ ਭੜਕਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਲੁਧਿਆਣਾ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਪੰਜਾਬ ਦੇ ਲੋਕਾਂ ਨੇ ਆਪ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ’ਤੇ ਭਰੋਸਾ ਜਤਾਇਆ। ਟਿਵਾਣਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਆਪ ਸਰਕਾਰ ਤੇ ਪੂਰੀ ਤਰ੍ਹਾਂ ਵਿਸ਼ਵਾਸ਼ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਟਿਵਾਣਾ ਨੇ ਕਿਹਾ ਕਿ ਸਿੱਖਿਆ ਵਿਚ ਸੁਧਾਰ ਸਿਹਤ ਸੇਵਾਵਾਂ ਦੀ ਮਜਬੂਤੀ ਅਤੇ ਨੌਜਵਾਨਾਂ ਦੇ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਵਿਚ ਯੋਗਦਾਨ ਪਾਉਣ ।