
ਪਿੰਡ ਸਾਹੋਕੇ, ਮੰਡੇਰ ਖੁਰਦ ਅਤੇ ਬੁੱਗਰਾਂ ਦੇ ਲੋਕਾਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਲਿਆ ਪ੍ਰਣ
- by Jasbeer Singh
- May 27, 2025

ਪਿੰਡ ਸਾਹੋਕੇ, ਮੰਡੇਰ ਖੁਰਦ ਅਤੇ ਬੁੱਗਰਾਂ ਦੇ ਲੋਕਾਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਲਿਆ ਪ੍ਰਣ ਨਸ਼ਾ ਮੁਕਤੀ ਯਾਤਰਾ ਮੁਹਿੰਮ ਅਧੀਨ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਸੁਨਾਮ, 27 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਤਹਿਸੀਲਦਾਰ ਜਗਤਾਰ ਸਿੰਘ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਹਲਕਾ ਸੁਨਾਮ ਦੇ ਪਿੰਡ ਸਾਹੋਕੇ, ਮੰਡੇਰ ਖੁਰਦ ਅਤੇ ਬੁੱਗਰਾਂ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤੀਆਂ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਕੀਤਾ । ਉਹਨਾਂ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜ੍ਹੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ । ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ । ਸ. ਜਗਤਾਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੇ ਸਕੂਨ ਕਾਰਨ ਨੌਜਵਾਨ ਇਸ ਗਲਤ ਰਾਹ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ 'ਤੇ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਹੈ । ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਪੀ.ਏ.ਸੰਜੀਵ ਕੁਮਾਰ, ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ, ਲਖਵਿੰਦਰ ਸਿੰਘ ਸਰਪੰਚ ਸਾਹੋਕੇ, ਹਰਵਿੰਦਰ ਸਿੰਘ ਬਿੱਟੂ ਸਰਪੰਚ ਮੰਡੇਰ ਖੁਰਦ, ਦਵਿੰਦਰ ਸਿੰਘ ਸਰਪੰਚ ਬੁਗਰਾਂ, ਜਗਪਾਲ ਸਿੰਘ ਸਾਹੋਕੇ, ਜੋਧਾ ਸਿੰਘ ਸਾਹੋਕੇ, ਬਹਾਦਰ ਸਿੰਘ ਪੰਚ ਸਾਹੋਕੇ, ਅੰਗਰੇਜ਼ ਸਿੰਘ ਸਾਹੋਕੇ, ਬੂਟਾ ਸਿੰਘ ਮੰਡੇਰ ਖੁਰਦ, ਨੈਬ ਸਿੰਘ ਮੰਡੇਰ ਖੁਰਦ, ਗੁਰਮੀਤ ਸਿੰਘ ਪੰਚ ਬੁਗਰਾਂ, ਗੁਰਤੇਜ ਸਿੰਘ ਪੰਚ ਬੁਗਰਾਂ, ਸੰਦੀਪ ਸਿੰਘ ਦੁੱਗਾਂ, ਮਨਿੰਦਰ ਸਿੰਘ ਸਰਪੰਚ, ਮਨੀ ਸਾਰੋਂ, ਜਗਤਾਰ ਸਿੰਘ ਢੱਡਰੀਆਂ, ਮਨਪ੍ਰੀਤ ਸਿੰਘ, ਮੁੱਖ ਥਾਣਾ ਅਫਸਰ ਬਲਵੰਤ ਸਿੰਘ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.