post

Jasbeer Singh

(Chief Editor)

Punjab

ਚੰਡੀਗੜ੍ਹ ਵਿੱਚ ਇਕ ਤੋਂ ਬਾਅਦ ਇਕ ਸਿਲੰਡਰ ਫਟਣ ਨਾਲ ਲੋਕ ਗੰਭੀਰ ਜ਼ਖਮੀ

post-img

ਚੰਡੀਗੜ੍ਹ ਵਿੱਚ ਇਕ ਤੋਂ ਬਾਅਦ ਇਕ ਸਿਲੰਡਰ ਫਟਣ ਨਾਲ ਲੋਕ ਗੰਭੀਰ ਜ਼ਖਮੀ

ਚੰਡੀਗੜ੍ਹ, 26 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬੀਤੇ ਦਿਨੀਂ ਇਕ ਰਿਹਾਇਸ਼ੀ ਬਿਲਡਿੰਗ ਵਿਚ ਇਕ ਤੋਂ ਬਾਅਦ ਇਕ ਸਿਲੰਡਰ ਫਟਣ (Cylinder burst) ਨਾਲ ਕਈ ਲੋਕ ਗੰਭੀਰ ਜਖਮੀ ਹਨ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ-45 ਵਿਖੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਰੱਖੇ ਗੈਸ ਸਿਲੰਡਰਾਂ ਵਿੱਚੋਂ ਤਿੰਨ ਸਿਲੰਡਰ ਇੱਕ ਤੋਂ ਬਾਅਦ ਇੱਕ ਕਰਕੇ ਫਟ ਗਏ । ਇਸ ਜ਼ੋਰਦਾਰ ਧਮਾਕੇ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਕਈ ਲੋਕਾਂ ਦੇ ਬੁਰੀ ਤਰ੍ਹਾਂ ਝੁਲਸਣ ਦੀ ਸੂਚਨਾ ਹੈ ।

ਪ੍ਰਤੱਖਦਰਸ਼ੀਆਂ ਮੁਤਾਬਕ ਪਹਿਲਾ ਧਮਾਕਾ ਹੁੰਦੇ ਹੀ ਪੂਰੇ ਇਲਾਕੇ ਵਿੱਚ ਭਗਦੜ ਮਚ ਗਈ । ਇਸ ਤੋਂ ਬਾਅਦ ਕੁਝ ਹੀ ਮਿੰਟਾਂ ਦੇ ਫਰਕ ਨਾਲ ਦੋ ਹੋਰ ਜ਼ੋਰਦਾਰ ਧਮਾਕੇ ਹੋਏ । ਧਮਾਕੇ ਇੰਨੇ ਭਿਆਨਕ ਸਨ ਕਿ ਆਸ-ਪਾਸ ਦੇ ਮਕਾਨਾਂ ਦੀਆਂ ਦੀਵਾਰਾਂ ਤੱਕ ਹਿੱਲ ਗਈਆਂ ਅਤੇ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ । ਘਟਨਾ ਤੋਂ ਤੁਰੰਤ ਬਾਅਦ ਮੌਕੇ `ਤੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ ।

ਪੁਲਸ ਪ੍ਰ਼ਸ਼ਾਸਨ ਤੇ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਸ਼ੁਰੂ ਕੀਤੀ ਕਾਰਵਾਈ

ਗੈਸ ਸਿਲੰਡਰ ਫਟਣ ਦੇ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ (Fire brigade) ਦੀਆਂ ਗੱਡੀਆਂ ਅਤੇ ਪੁਲਸ ਪ੍ਰਸ਼ਾਸਨ ਮੌਕੇ `ਤੇ ਪਹੁੰਚ ਗਏ । ਮਲਬੇ ਹੇਠਾਂ ਦੱਬੇ ਲੋਕਾਂ ਨੂੰ ਸਖ਼ਤ ਮਿਹਨਤ ਤੋਂ ਬਾਅਦ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ । ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਵਿੱਚੋਂ ਕੁਝ ਦੀ ਹਾਲਤ ਬੇਹੱਦ ਗੰਭੀਰ ਹੈ । ਫਿਲਹਾਲ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Related Post

Instagram