post

Jasbeer Singh

(Chief Editor)

Punjab

ਲੋਕ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

post-img

ਲੋਕ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲੁਧਿਆਣਾ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ।ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਨੇ ਕਿਹਾ ਕਿ ਵਿਸ਼ਵ-ਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਜੀ ਦੇ ਆਸ਼ੀਰਵਾਦ ਦਾ ਸਿੱਧਾ ਨਤੀਜਾ ਹੈ।ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਅਨੁਸਾਰ ਮਾਣ ਅਤੇ ਸਵੈ-ਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਉਣਾ ਹੈ।ਭਗਵਾਨ ਵਿਸ਼ਵਕਰਮਾ ਨੂੰ ਬ੍ਰਹਿਮੰਡ ਦੇ ਸਰਵ ਉੱਚ ਆਰਕੀਟੈਕਟ ਵਜੋਂ ਸਤਿਕਾਰਿਆ ਜਾਂਦਾ ਹੈ, ਜਿਸ ਨੂੰ ਉਦਯੋਗਿਕ ਪ੍ਰਕਿਰਿਆਵਾਂ ਵਿੱਚ ਵਰਤੀਆਂ ਜਾਂਦੀਆਂ ਸਾਰੀਆਂ ਮਸ਼ੀਨਰੀ ਅਤੇ ਸੰਦਾਂ ਦੇ ਮਾਸਟਰ ਵਜੋਂ ਜਾਣਿਆ ਜਾਂਦਾ ਹੈ।

Related Post