
Punjab
0
ਪੰਜ ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਜਿੰਮੇਦਾਰ ਵਿਅਕਤੀ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਤੇ ਲੋਕ ਭੜਕੇ
- by Jasbeer Singh
- September 11, 2024

ਪੰਜ ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਜਿੰਮੇਦਾਰ ਵਿਅਕਤੀ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਤੇ ਲੋਕ ਭੜਕੇ ਹਲਦਵਾਨੀ : ਨੈਨੀਤਾਲ ਰੋਡ `ਤੇ ਸਥਿਤ ਸਕੂਲ `ਚ 5 ਸਾਲਾ ਵਿਦਿਆਰਥਣ ਨਾਲ ਛੇੜਛਾੜ ਨੂੰ ਲੈ ਕੇ ਭੋਟੀਆਪੜਾਵ ਇਲਾਕੇ ਦੇ ਲੋਕ ਉਸ ਸਮੇਂ ਗੁੱਸੇ ਵਿਚ ਆ ਗਏ ਜਦੋਂ ਪੁਲਸ ਨੇ ਉਕਤ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਨਾ ਕੀਤਾ। ਲੋਕਾਂ ਮੰਗ ਕੀਤੀ ਕਿ ਛੇੜਛਾੜ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਲੋਕਾਂ ਸਪੱਸ਼ਟ ਆਖਿਆ ਕਿ ਜੇਕਰ ਪੁਲਸ ਨੇ ਅਜਿਹਾ ਨਾ ਕੀਤਾ ਤਾਂ ਥਾਣੇ ਦਾ ਘੇਰਾਓ ਕੀਤਾ ਜਾਵੇਗਾ। ਇਥੇ ਹੀ ਬਸ ਨਹੀਂ ਲੋਕਾਂ ਪੁਲਸ ਤੇ ਮੁਲਜ਼ਮ ਨੂੰ ਬਚਾਉਣ ਦਾ ਦੋਸ਼ ਲਗਾਇਆ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam