ਜ਼ਿਲ੍ਹਾ ਪੁਲਿਸ ਦੀ ਸਬ ਡਵੀਜ਼ਨ ਸੰਗਰੂਰ ਦੀ 17 ਤੋਂ 23 ਫਰਵਰੀ ਤਕ ਦੀ ਕਾਰਗੁਜ਼ਾਰੀ
- by Jasbeer Singh
- February 24, 2026
ਜ਼ਿਲ੍ਹਾ ਪੁਲਿਸ ਦੀ ਸਬ ਡਵੀਜ਼ਨ ਸੰਗਰੂਰ ਦੀ 17 ਤੋਂ 23 ਫਰਵਰੀ ਤਕ ਦੀ ਕਾਰਗੁਜ਼ਾਰੀ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਸੰਗਰੂਰ ਵਿਖੇ ਹਫ਼ਤੇ ’ਚ ਦੋ ਮੁਕੱਦਮੇ ਦਰਜ, ਦੋ ਮੁਲਜ਼ਮ ਗ੍ਰਿਫ਼ਤਾਰ ਸੰਗਰੂਰ, 24 ਫਰਵਰੀ 2026 : ਐਸ. ਐਸ. ਪੀ. ਸੰਗਰੂਰ, ਸਰਤਾਜ ਸਿੰਘ ਚਾਹਲ (ਆਈ. ਪੀ. ਐਸ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨ ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ" ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 17 ਫਰਵਰੀ 2026 ਤੋਂ 23 ਫਰਵਰੀ ਤਕ ਡਰੱਗ ਦੇ ਦੋ ਮੁਕੱਦਮੇ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 07 ਗ੍ਰਾਮ ਹੈਰੋਇਨ/ਚਿੱਟਾ ਅਤੇ 200 ਨਸ਼ੀਲੇ ਟੀਕੇ ਬਰਾਮਦ ਕਰਵਾਏ ਗਏ । ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਇਕ ਮੁਕੱਦਮਾ ਦਰਜ ਕਰਕੇ ਇਕ ਮੁਲਜ਼ਮ ਕਾਬੂ ਕਰਕੇ 16 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕਰਵਾਈ ਗਈ। ਆਰਮਜ਼ ਐਕਟ ਤਹਿਤ ਇਕ ਮੁਕੱਦਮਾ ਦਰਜ ਕਰਕੇ ਦੋ ਮੁਲਜ਼ਮ ਕਾਬੂ ਕਰਨ ਦੇ ਨਾਲ ਨਾਲ 315 ਬੋਰ ਦੇਸੀ ਪਿਸਤੌਲ ਸਮੇਤ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ । ਨਸ਼ੇ ਦੀ ਦਲਦਲ ਵਿੱਚ ਫਸੇ 23 ਵਿਅਕਤੀਆਂ ਨੂੰ ਦਵਾਈ ਦਵਾਈ ਗਈ । ਇਸੀ ਦੌਰਾਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 155 ਟਰੈਫ਼ਿਕ ਚਲਾਨ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 262 ਵਿਅਕਤੀਆਂ ਵਿਰੁੱਧ 172 ਬੀ. ਐਲ. ਐਸ. ਐਸ. ਤਹਿਤ ਕਾਰਵਾਈ ਕੀਤੀ ਗਈ ਅਤੇ 08 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ । ਇਸ ਤੋਂ ਇਲਾਵਾ ਆਮ ਪਬਲਿਕ ਦੇ ਵੱਖ ਵੱਖ ਸਥਾਨਾਂ ਪਰ ਗੁੰਮ ਹੋਏ ਵੱਖ ਵੱਖ 20 ਮੋਬਾਈਲ ਟੈਕਨੀਕਲ ਤਰੀਕੇ ਨਾਲ ਲੱਭ ਕੇ ਉਕਤ ਮੋਬਾਈਲਾਂ ਦੇ ਅਸਲ ਮਾਲਕਾ ਦੇ ਸਪੁਰਦ ਕੀਤੇ ਗਏ ਹਨ। ਪਬਲਿਕ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ । ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ । ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ ।
