post

Jasbeer Singh

(Chief Editor)

National

ਭਾਰਤ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਇਕ ਵਾਰ ਫਿਰ ਹੋਇਆ ਵਾਧਾ

post-img

ਭਾਰਤ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਇਕ ਵਾਰ ਫਿਰ ਹੋਇਆ ਵਾਧਾ ਨਵੀਂ ਦਿੱਲੀ, 19 ਮਈ 2026 : ਭਾਰਤ ਦੇਸ਼ ਵਿਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਸਰਕਾਰ ਵਲੋਂ ਵਾਧਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿੰਨਾਂ ਵਾਧਾ ਕੀਤਾ ਗਿਆ ਹੈ ਕੀਮਤਾਂ ਵਿਚ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਦੇਸ਼ ਭਰ ਵਿੱਚ ਪੈਟਰੋਲ ਦੀਆਂ ਕੀਮਤਾਂ ’ਚ 86 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 83 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ । ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਦੂਜਾ ਵਾਧਾ ਹੈ। ਦੱਸਣਯੋਗ ਹੈ ਕਿ ਪਿਛਲਾ ਵਾਧਾ ਸ਼ੁੱਕਰਵਾਰ 15 ਮਈ ਨੂੰ 3 ਰੁਪਏ ਪ੍ਰਤੀ ਲੀਟਰ ਦਾ ਕੀਤਾ ਗਿਆ ਸੀ। ਨਵੇਂ ਵਾਧੇ ਨਾਲ ਦਿੱਲੀ ’ਚ ਪੈਟਰੌਲ ਦੀ ਨਵੀਂ ਕੀਮਤ 98.64 ਪ੍ਰਤੀ ਲੀਟਰ, ਮੁੰਬਈ ’ਚ 107.59, ਕੋਲਕਾਤਾ ’ਚ 109.70 ਅਤੇ ਚੇਨਈ 104.49 ਪ੍ਰਤੀ ਲੀਟਰ ’ਤੇ ਪਹੁੰਚ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀਆਂ ਨਵੀਆਂ ਕੀਮਤਾਂ ਦਿੱਲੀ ’ਚ 91.58 ਪ੍ਰਤੀ ਲੀਟਰ, ਮੁੰਬਈ ’ਚ 94.08, ਕੋਲਕਾਤਾ ’ਚ 96.08 ਅਤੇ ਚੇਨਈ ’ਚ 86.11 ਪ੍ਰਤੀ ਲੀਟਰ ’ਤੇ ਪਹੁੰਚ ਗਈ ਹੈ। ਈਰਾਨ-ਅਮਰੀਕਾ ਯੁੱਧ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਪ੍ਰਤੀ ਬੈਰਲ ਹਨ ਇਸ ਵਾਧੇ ਦਾ ਮੁੱਖ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਹੈ। ਈਰਾਨ ਅਤੇ ਅਮਰੀਕਾ ਵਿਚਕਾਰ ਜੰਗ ਤੋਂ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਪ੍ਰਤੀ ਬੈਰਲ ਸਨ, ਜੋ ਹੁਣ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੋ ਗਈਆਂ ਹਨ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਤੇਲ ਕੰਪਨੀਆਂ ਦਬਾਅ ਹੇਠ ਸਨ, ਇਸ ਲਈ, ਕੰਪਨੀਆਂ ਨੇ ਆਪਣੇ ਨੁਕਸਾਨ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ । ਜੇਕਰ ਕੱਚੇ ਤੇਲ ਦੀਆਂ ਕੀਮਤਾਂ ਲੰਬੇ ਸਮੇਂ ਤੱਕ ਉੱਚੀਆਂ ਰਹਿੰਦੀਆਂ ਹਨ, ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ ।

Related Post

Instagram