ਦਿੱਲੀ `ਚ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ
- by Jasbeer Singh
- December 17, 2025
ਦਿੱਲੀ `ਚ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ ਨਵੀਂ ਦਿੱਲੀ, 17 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ 18 ਦਸੰਬਰ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਪੈਟਰੋਲ ਪੰਪਾਂ `ਤੇ ਪ੍ਰਦੂਸ਼ਣ ਕੰਟਰੋਲ ਦੇ ਜਾਇਜ਼ ਸਰਟੀਫਿਕੇਟ (ਪੀ. ਯੂ. ਸੀ.) ਤੋਂ ਬਿਨਾਂ ਵਾਹਨ ਚਾਲਕਾਂ ਨੂੰ ਪੈਟਰੋਲ ਤੇ ਡੀਜ਼ਲ ਨਹੀਂ ਮਿਲੇਗਾ। ਵਾਹਨ ਚਾਲਕਾਂ ਨੂੰ ਇਸ ਨਿਯਮ ਦੀ ਪਾਲਣਾ ਕਰਨ ਲਈ ਇਕ ਜੋ ਦਿਨ ਦਾ ਸਮਾਂ ਦਿੱਤਾ ਗਿਆ ਹੈ। 17 ਦਸੰਬਰ ਤੋਂ ਬਾਅਦ ਪ੍ਰਦੂਸ਼ਣ ਸਰਟੀਫਿਕੇਟ ਹੋਣ `ਤੇ ਹੀ ਪੈਟਰੋਲ ਤੇ ਡੀਜ਼ਲ ਮਿਲੇਗਾ। ਦਿੱਲੀ ਦੇ ਬਾਹਰ ਰਜਿਸਟਰਡ ਬੀ. ਐੱਸ.-6 ਤੋਂ ਘੱਟ ਸ਼੍ਰੇਣੀ ਦੇ ਸਾਰੇ ਵਾਹਨਾਂ ਨੂੰ ਦਿੱਲੀ `ਚ ਦਾਖਲੇ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾਵੇਗੀ। ਸਿਰਸਾ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਮੁਆਫੀ ਮੰਗੀ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ `ਚ ਹਵਾ ਪ੍ਰਦੂਸ਼ਣ ਸੰਕਟ ਨੂੰ ਲੈ ਕੇ ਮੁਆਫੀ ਮੰਗੀ ਅਤੇ ਬੱਚਿਆਂ ਦੀ ਸਿਹਤ `ਤੇ ਇਸ ਦੇ ਪ੍ਰਭਾਵ ਨੂੰ ਸਵੀਕਾਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਿਛਲੀ `ਆਪ` ਸਰਕਾਰ ਵਲੋਂ ਅਪਣਾਈਆਂ ਗਈਆਂ ਨੀਤੀਆਂ ਦਾ ਨਤੀਜਾ ਹੈ। ਸਿਰਸਾ ਨੇ ਇਥੇ ਪ੍ਰੈੱਸ ਵਾਰਤਾ `ਚ ਕਿਹਾ ਕਿ ਮੌਜੂਦਾ ਸਰਕਾਰ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
