ਸ਼ਿਵ ਸੈਨਾ ਨੇਤਾ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ ਲੁਧਿਆਣਾ : ਲੁਧਿਆਣਾ ਦੇ ਹਿੰਦੂ ਆਗੂ ਯੋਗੇਸ਼ ਬਖਸ਼ੀ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ ਕਰਕੇ ਕੁਝ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ, ਜਿਸ ਕਾਰਨ ਇਲਾਕੇ ਚ ਦਹਿਸ਼ਤ ਫੈਲ ਗਈ। ਇਸ ਘਟਨਾ ਨੂੰ ਲੈ ਕੇ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਦੂਜੇ ਪਾਸੇ, ਪੁਲਿਸ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ।
