Petrol Diesel Price: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
- by Admin
- March 26, 2024
ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ 26 ਮਾਰਚ (Latest Petrol Diesel Rates) ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਭਰ ਵਿਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਅਪਡੇਟ ਕੀਤੇ ਜਾਂਦੇ ਹਨ। ਅੱਜ ਦੇਸ਼ ਦੇ ਕਈ ਰਾਜਾਂ ਵਿਚ ਪੈਟਰੋਲ ਅਤੇ ਡੀਜ਼ਲ (Petrol Diesel Price) ਦੀਆਂ ਕੀਮਤਾਂ ਸਥਿਰ ਹਨ। ਇਸ ਦੇ ਨਾਲ ਹੀ ਕਈ ਰਾਜਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ, ਉੱਥੇ ਹੀ ਕਈ ਰਾਜਾਂ ਵਿਚ ਪੈਟਰੋਲ ਅਤੇ ਡੀਜ਼ਲ ਵੀ ਸਸਤਾ ਹੋ ਗਿਆ ਹੈ।ਮੈਟਰੋ ਸ਼ਹਿਰਾਂ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ -ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। -ਮੁੰਬਈ ‘ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ -ਕੋਲਕਾਤਾ ‘ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ -ਚੇਨਈ ਵਿਚ ਪੈਟਰੋਲ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
