post

Admin

(Chief Editor)

Petrol Diesel Price: ਪੰਜਾਬ ਵਿਚ ਪੈਟਰੋਲ-ਡੀਜ਼ਲ ਕੀਮਤਾਂ ਵਿਚ ਵੱਡੀ ਕਟੌਤੀ, ਜਾਣੋ ਤਾਜ਼ਾ ਰੇਟ...

post-img

Petrol Diesel Price: ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ 5 ਅਪ੍ਰੈਲ 2024 (Petrol Diesel Latest Price) ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਸਾਰੇ ਸ਼ਹਿਰਾਂ ਲਈ ਹਰ ਰੋਜ਼ ਸਵੇਰੇ 6 ਵਜੇ ਤੇਲ ਦੇ ਨਵੇਂ ਰੇਟ ਅੱਪਡੇਟ ਕੀਤੇ ਜਾਂਦੇ ਹਨ। ਅੱਜ ਦੇਸ਼ ਦੇ ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦਕਿ ਕੁਝ ‘ਚ ਕੀਮਤਾਂ ‘ਚ ਮਾਮੂਲੀ ਵਾਧਾ ਦੇਖਿਆ ਗਿਆ ਹੈ।ਇਨ੍ਹਾਂ ਰਾਜਾਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ -ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਕਮੀ ਆਈ ਹੈ। ਸੂਬਾ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਯੂਪੀ ‘ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਇੱਥੇ ਪੈਟਰੋਲ ਦੀ ਕੀਮਤ 21 ਪੈਸੇ ਘਟ ਕੇ 94.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 24 ਪੈਸੇ ਘੱਟ ਕੇ 87.55 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਇਸ ਤੋਂ ਇਲਾਵਾ ਪੰਜਾਬ ‘ਚ ਪੈਟਰੋਲ ਦੀ ਕੀਮਤ 22 ਪੈਸੇ ਘਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 86.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

Related Post

Instagram