ਕਬੱਡੀ ਖਿਡਾਰੀ ਰਾਣਾ ਦੇ ਹੱਤਿਆਕਾਂਡ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ
- by Jasbeer Singh
- December 17, 2025
ਕਬੱਡੀ ਖਿਡਾਰੀ ਰਾਣਾ ਦੇ ਹੱਤਿਆਕਾਂਡ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ ਮੋਹਾਲੀ, 17 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਕਾਂਡ ਦੇ ਦੋ ਮੁਲਜਮਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਵਿੱਚ ਆਦਿਤਿਆ ਕਪੂਰ ਅਤੇ ਕਰਨ ਪਾਠਕ ਸ਼ਾਮਲ ਹਨ, ਜਿਨ੍ਹਾਂ ਨੇ ਪੂਰੀ ਯੋਜਨਾਬੰਦੀ ਨਾਲ ਕਤਲ ਨੂੰ ਅੰਜਾਮ ਦਿੱਤਾ ਸੀ । ਪੁਲਸ ਜਾਂਚ ਵਿਚ ਹੋਏ ਕਈ ਅਹਿਮ ਖੁਲਾਸੇ ਪੁਲਸ ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਉਪਰੋਕਤ ਵਾਰਦਾਤ ਵਿਚ ਸਿਰਫ਼ ਇਹੋ ਨਿਸ਼ਾਨੇਬਾਜ਼ ਸ਼ਾਮਲ ਨਹੀਂ ਸਨ ਸਗੋਂ ਟੂਰਨਾਮੈਂਟ ਤੋਂ ਰਾਣਾ ਬਾਰੇ ਹਰੇਕ ਪਲ-ਪਲ ਰੇਕੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਹੋਰ ਲੋਕ ਵੀ ਸ਼ਾਮਲ ਹਨ । ਪੁਲਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਟੂਰਨਾਮੈਂਟ ਵਿੱਚ ਪੁਲਸ ਸੁਰੱਖਿਆ ਦੀ ਮੌਜੂਦਗੀ ਦੇ ਬਾਵਜੂਦ ਕਤਲ ਨੂੰ ਬਹੁਤ ਹੀ ਸਾਵਧਾਨੀ ਨਾਲ ਯੋਜਨਾਬੱਧ ਕੀਤਾ ਗਿਆ ਸੀ। ਹਾਲਾਂਕਿ, ਪੁਲਿਸ ਨੇ ਹੁਣ ਦੋ ਸ਼ੂਟਰਾਂ ਦੇ ਨਾਵਾਂ ਦੀ ਪਛਾਣ ਕਰ ਲਈ ਹੈ। ਤੀਜੇ ਸਾਥੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਘਟਨਾ ਵਾਪਰਨ ਦਾ ਕਾਰਨ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਬੰਧ ਹੋਣ ਦਾ ਵੀ ਪੁਲਸ ਨੂੰ ਸ਼ੱਕ ਹਾਲਾਂਕਿ ਪੁਲਸ ਨੇ ਇਹ ਕਹਿ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਕਿ ਰਾਣਾ ਬਲਾਚੌਰੀਆ `ਤੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਬੰਧ ਹੋਣ ਦਾ ਸ਼ੱਕ ਹੈ, ਜਿਸ ਕਾਰਨ ਉਸ ਨੂੰ ਬੰਬੀਹਾ ਗੈਂਗ ਨੇ ਨਿਸ਼ਾਨਾ ਬਣਾਇਆ ਸੀ। ਹਾਲਾਂਕਿ ਪੁਲਸ ਵੱਲੋਂ ਜਾਂਚ ਅਜੇ ਵੀ ਜਾਰੀ ਹੈ, ਜਿਸ ਵਿੱਚ ਕਈ ਹੋਰ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ।
