
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜੂਨ ਨੂੰ
- by Jasbeer Singh
- June 12, 2025

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜੂਨ ਨੂੰ ਪਟਿਆਲਾ, 12 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 13 ਜੂਨ ਨੂੰ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਕਿ ਐਵੀਏਟਰ ਹੱਬ ਵੱਲੋਂ ਫੀਮੇਲ ਕੈਬਿਨ ਕਰੀਊ/ ਏਅਰ ਹੋਸਟੇਸ, ਗਰਾਊਂਡ ਸਟਾਫ਼ ਫੀਮੇਲ ਐਚ.ਆਰ–ਕਮ-ਕੈਰੀਅਰ ਕਾਊਂਸਲਰ ਤੇ ਟੈਲੀਕਾਲਰਜ਼ ਲਈ 100 ਅਸਾਮੀਆਂ ਲਈ ਮੇਲ, ਫੀਮੇਲ (ਪੋਸਟ ਅਨੁਸਾਰ) ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਜਿਸ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਐਮ.ਬੀ.ਏ., ਉਮਰ 18-26 ਸਾਲ ਤੱਕ ਲੜਕੇ ਅਤੇ ਲੜਕੀਟਾਂ ਦੋਵੇਂ ਉਮੀਦਵਾਰ ਲੋੜੀਂਦੇ ਹਨ। ਉਨ੍ਹਾਂ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 13 ਜੂਨ ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਸੰਪਰਕ ਨੰਬਰ 98776-10877 ’ਤੇ ਰਾਬਤਾ ਕੀਤਾ ਜਾ ਸਕਦਾ ਹੈ।