post

Jasbeer Singh

(Chief Editor)

Patiala News

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਜੂਨ ਨੂੰ

post-img

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਜੂਨ ਨੂੰ ਪਟਿਆਲਾ, 23 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਤੀ 24 ਜੂਨ ਦਿਨ ਮੰਗਲਵਾਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਿਉਰਿਟੀ ਗਾਰਡ, ਆਫ਼ਿਸ ਵਰਕ, ਹਾਊਸ ਕੀਪਿੰਗ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਰਾਈਟ ਲਾਈਨ ਸਕਿਉਰਿਟੀ ਸਰਵਿਸ ਵੱਲੋਂ ਸਕਿਉਰਿਟੀ ਗਾਰਡ, ਆਫ਼ਿਸ ਵਰਕ, ਹਾਊਸ ਕੀਪਿੰਗ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ ਅਤੇ ਬਾਰ੍ਹਵੀਂ ਦੀ ਯੋਗਤਾ ਹੋਵੇ ਉਹ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਉਮਰ 21 ਤੋਂ 48 ਸਾਲ ਵਿਚਾਰ ਹੋਵੇ ਤੇ ਮਹਿਲਾ ਤੇ ਪੁਰਸ਼ ਦੋਵੇਂ ਇਨ੍ਹਾਂ ਅਸਾਮੀਆਂ ਲਈ ਯੋਗ ਹਨ। ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਅਤੇ ਰਜਿਊਮ ਨਾਲ ਲੈਕੇ ਮਿਤੀ 24 ਜੂਨ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Post

Instagram