
ਪਟਿਆਲਾ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਮਈ ਨੂੰ
- by Jasbeer Singh
- May 16, 2025

ਪਟਿਆਲਾ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਮਈ ਨੂੰ ਪਟਿਆਲਾ, 16 ਮਈ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਮਿਤੀ 17 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਡਰਾਈਵਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਰੋਜ਼ਗਾਰ ਦਫ਼ਤਰ ਸੰਗਰੂਰ ਵੱਲੋਂ ਡਰਾਈਵਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਟ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-45 ਸਾਲ ਹੋਵੇ ਅਤੇ ਕੇਵਲ ਪੁਰਸ਼ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 17 ਮਈ ਦਿਨ ਸ਼ਨੀਵਾਰ, ਸਵੇਰੇ 11 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.