post

Jasbeer Singh

(Chief Editor)

Patiala News

ਸਲਾਹਕਾਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ

post-img

ਸਲਾਹਕਾਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ ਪਟਿਆਲਾ, 24 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 25 ਜੂਨ ਦਿਨ ਬੁੱਧਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਲਾਹਕਾਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ.ਸੀ.ਆਈ.ਸੀ.ਆਈ ਪਰੂਡੈਸ਼ੀਅਲ ਲਾਈਫ਼ ਇੰਨਸ਼ੋਰੈਂਸ ਵੱਲੋਂ ਐਡਵਾਈਜ਼ਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ ਅਤੇ ਬਾਰ੍ਹਵੀਂ ਦੀ ਯੋਗਤਾ ਹੋਵੇ ਉਹ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਲੜਕੇ ਤੇ ਲੜਕੀਆਂ ਦੀ ਉਮਰ 18 ਸਾਲ ਅਤੇ ਇਸ ਤੋਂ ਵੱਧ ਹੋਵੇ ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 25 ਜੂਨ ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Post