

ਸਰਕਾਰੀ ਆਈ.ਟੀ.ਆਈ ਵਿਖੇ ਪਲੇਸਮੈਂਟ ਕੈਂਪ 28 ਮਈ ਨੂੰ ਪਟਿਆਲਾ, 26 ਮਈ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਮਿਤੀ 28 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਕਾਰੀ ਆਈ.ਟੀ.ਆਈ. ਲੜਕੇ ਨਾਭਾ ਰੋਡ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਗਰਾਵੀਓ ਸਰਵਿਸਿਜ਼, ਮਾਧਵ ਕੇ.ਆਰ.ਜੀ ਗਰੁੱਪ, ਮਾਡਰਨ ਆਟੋਮੋਟਿਵ, ਫਲਿਪਕਾਰਟ, ਜੀ.ਐਸ. ਅਲਾਇਸ ਸਮੇਤ 40 ਦੇ ਕਰੀਬ ਕੰਪਨੀਆਂ ਪਹੁੰਚ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ, ਆਈ.ਟੀ.ਆਈ, ਡਿਪਲੋਮਾ ਅਤੇ ਗਰੈਜੂਏਸ਼ਨ ਦੇ ਆਖ਼ਰੀ ਸਾਲ ਦੇ ਪ੍ਰਾਰਥੀ ਵੀ ਭਾਗ ਲੈ ਸਕਦੇ ਹਨ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ 19 ਤੋਂ 30 ਸਾਲ ਤੱਕ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਆਧਾਰ ਕਾਰਡ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 28 ਮਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸਰਕਾਰੀ ਆਈ.ਟੀ.ਆਈ. ਲੜਕੇ ਨਾਭਾ ਰੋਡ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।