ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ ਕੰਪਨੀ ਵੱਲੋਂ ਪਲੇਸਮੈਂਟ ਕੈਂਪ 9 ਅਕਤੂਬਰ ਨੂੰ
- by Jasbeer Singh
- October 8, 2025
ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ ਕੰਪਨੀ ਵੱਲੋਂ ਪਲੇਸਮੈਂਟ ਕੈਂਪ 9 ਅਕਤੂਬਰ ਨੂੰ ਸੰਗਰੂਰ, 8 ਅਕਤੂਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ (ਫ਼ਾਰ ਪੁਖਰਾਜ ਹੈਲਥ ਕੇਅਰ) ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 9 ਅਕਤੂਬਰ ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਕੰਪਨੀ ਵੱਲੋਂ ਵੈਲਨੇਸ ਅਡਵਾਈਜਰ, ਟ੍ਰੇਨਰ, ਮੈਨੇਜਰ (ਲੜਕੇ ਅਤੇ ਲੜਕੀਆਂ ਦੋਵਾਂ ਲਈ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 12ਵੀਂ, ਗਰੈਜੂਏਟ ਪਾਸ ਹੋਣੀ ਚਾਹੀਦੀ ਹੈ । ਇਸ ਤੋਂ ਇਲਾਵਾ ਉਮਰ 18 ਸਾਲ ਤੋਂ 24 ਸਾਲ ਤੱਕ ਹੋਣੀ ਚਾਹੀਦੀ ਹੈ । ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।
