
ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 25 ਜੁਲਾਈ ਨੂੰPlacement camp for the post of Financial Advisor
- by Jasbeer Singh
- July 24, 2025

ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 25 ਜੁਲਾਈ ਨੂੰ ਪਟਿਆਲਾ, 24 ਜੁਲਾਈ 2025 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 25 ਜੁਲਾਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਮੈਕਸ ਲਾਈਫ਼ ਇੰਨਸ਼ੋਰੈਂਸ ’ਚ ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਕਸਿਸ ਮੈਕਸ ਲਾਈਫ਼ ਇੰਨਸ਼ੋਰੈਂਸ ’ਚ ਵਿੱਤੀ ਸਲਾਹਕਾਰ ਦੀ ਆਸਾਮੀ ਲਈ 18 ਤੋਂ 25 ਸਾਲ ਦੇ ਦਸਵੀਂ ਅਤੇ ਬਾਰ੍ਹਵੀਂ ਪਾਸ ਮਹਿਲਾ ਤੇ ਪੁਰਸ਼ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 25 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।