
ਨਗਰ ਕੌਂਸਲ ਧੂਰੀ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ 16 ਸਤੰਬਰ ਨੂੰ
- by Jasbeer Singh
- September 15, 2025

ਨਗਰ ਕੌਂਸਲ ਧੂਰੀ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ 16 ਸਤੰਬਰ ਨੂੰ ਸੰਗਰੂਰ, 15 ਸਤੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਨਗਰ ਕੌਂਸਲ ਧੂਰੀ ਨਾਲ ਤਾਲਮੇਲ ਕਰਕੇ ਮਿਤੀ 16 ਸਤੰਬਰ ਦਿਨ ਮੰਗਲਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਨਗਰ ਕੌਂਸਲ ਦਫ਼ਤਰ ਧੂਰੀ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਸਰਵੇਅਰ (ਕੇਵਲ ਲੜਕੇ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 18 ਤੋਂ 37 ਸਾਲ ਹੋਣੀ ਚਾਹੀਦੀ ਹੈ। ਇਹ ਆਸਾਮੀ ਕੇਵਲ ਇੱਕ ਮਹੀਨੇ ਲਈ ਹੈ । ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।