post

Jasbeer Singh

(Chief Editor)

Sports

ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਲਈ 30 ਸਤੰਬਰ ਤੱਕ ਰਜਿਸਟਰੇਸ਼ਨ ਕਰਵਾਉਣ ਖਿਡਾਰੀ : ਜ਼ਿਲ੍ਹਾ ਖੇਡ ਅਫ਼ਸਰ

post-img

ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਲਈ 30 ਸਤੰਬਰ ਤੱਕ ਰਜਿਸਟਰੇਸ਼ਨ ਕਰਵਾਉਣ ਖਿਡਾਰੀ : ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ, 19 ਸਤੰਬਰ : ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਪੈਰਾ-ਖੇਡਾਂ ਵਤਨ ਪੰਜਾਬ ਦੀਆਂ 2024 ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਪੈਰਾ ਖਿਡਾਰੀ 30 ਸਤੰਬਰ ਤੱਕ ਆਪਣੀ ਆਫਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੀਆਂ ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅੰਡਰ-15 ਅਤੇ 15 ਸਾਲ ਤੋਂ ਉੱਪਰ ਉਮਰ ਵਰਗ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ, ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਬੈਡਮਿੰਟਨ ਤੇ ਪਾਵਰ ਲਿਫ਼ਟਿੰਗ ਖੇਡਾਂ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਸਮੇਂ ਖਿਡਾਰੀ ਫਾਰਮ ਦੇ ਨਾਲ ਆਧਾਰ ਕਾਰਡ, ਰਿਹਾਇਸ਼ ਸਰਟੀਫਿਕੇਟ, ਬੈਂਕ ਖਾਤੇ ਦੀ ਫੋਟੋ ਕਾਪੀ ਅਤੇ ਪੈਰਾ ਸਬੰਧੀ ਡਾਕਟਰ ਤੋਂ ਪ੍ਰਾਪਤ ਸਰਟੀਫਿਕੇਟ ਜ਼ਰੂਰ ਲਗਾਉਣ ਅਤੇ ਇਹ ਫਾਰਮ ਜ਼ਿਲ੍ਹਾ ਖੇਡ ਦਫ਼ਤਰ ਵਿਖੇ 30 ਸਤੰਬਰ ਤੋਂ ਪਹਿਲਾਂ ਜਮਾਂ ਕਰਵਾਏ ਜਾ ਸਕਦੇ ਹਨ ਤੇ ਵਧੇਰੇ ਜਾਣਕਾਰੀ ਲਈ ਪੈਰਾ ਖੇਡਾਂ ਦੇ ਪਟਿਆਲਾ ਜ਼ਿਲ੍ਹੇ ਦੇ ਨੋਡਲ ਅਫ਼ਸਰ ਗੁਰਵਿੰਦਰ ਸਿੰਘ ਸੰਪਰਕ ਨੰਬਰ 98157-45001 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Post