post

Jasbeer Singh

(Chief Editor)

ਮੁਥੂਟ ਮਾਈਕ੍ਰੋਫਿਨ ਲਿਮਿਟਡ ਕੰਪਨੀ ਵੱਲੋਂ ਪਲੇਸੈਂਟ ਕੈਂਪ 8 ਅਗਸਤ ਨੂੰ

post-img

ਮੁਥੂਟ ਮਾਈਕ੍ਰੋਫਿਨ ਲਿਮਿਟਡ ਕੰਪਨੀ ਵੱਲੋਂ ਪਲੇਸੈਂਟ ਕੈਂਪ 8 ਅਗਸਤ ਨੂੰ ਸੰਗਰੂਰ, 7 ਅਗਸਤ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮੁਥੂਟ ਮਾਈਕ੍ਰੋਫਿਨ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 8 ਅਗਸਤ ਦਿਨ ਸ਼ੁੱਕਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫਸਰ (ਲੜਕੇ ਅਤੇ ਲੜਕੀਆਂ ਦੋਵਾਂ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 20 ਤੋਂ 30 ਸਾਲ ਹੋਣੀ ਚਾਹੀਦੀ ਹੈ । ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

Related Post

Instagram