post

Jasbeer Singh

(Chief Editor)

National

ਟਰੰਪ ਤੋਂ ਡਰਦੇ ਹਨ ਪ੍ਰਧਾਨ ਮੰਤਰੀ ਮੋਦੀ : ਰਾਹੁਲ ਗਾਂਧੀ

post-img

ਟਰੰਪ ਤੋਂ ਡਰਦੇ ਹਨ ਪ੍ਰਧਾਨ ਮੰਤਰੀ ਮੋਦੀ : ਰਾਹੁਲ ਗਾਂਧੀ ਨਵੀਂ ਦਿੱਲੀ, 30 ਅਕਤੂਬਰ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਵਲੋਂ ਵਾਰ-ਵਾਰ ਕੀਤੇ ਜਾ ਰਹੇ ਦਾਅਵੇ ਕਿ ਉਨ੍ਹਾਂ ਇਕ ਵਾਰ ਫਿਰ ਵਪਾਰ ਦੀ ਵਰਤੋਂਂ ਕਰਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੰਘਰਸ਼ ਰੋਕ ਦਿੱਤਾ ਹੈ ਸਬੰਧੀ ਚੁੱਪੀ ਧਾਰਣ ਤੇ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਵਰ੍ਹਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਦੇ ਦਾਅਵਿਆਂ ਤੋਂ ‘ਡਰੇ ਹੋਏ’ ਹਨ ਅਤੇ ਉਨ੍ਹਾਂ ਨੂੰ ਜਵਾਬ ਦੇਣ ਦੀ ਹਿੰਮਤ ਕਰਨੀ ਚਾਹੀਦੀ ਹੈ। ਰਾਹੁਲ ਗਾਂਧੀ ਨੇ ਮੋਦੀ ਨੂੰ ਚੁਨੌਤੀ ਦਿਤੀ ਕਿ ਜਦੋਂ ਉਹ ਬਿਹਾਰ ਆਉਂਦੇ ਹਨ ਤਾਂ ਉਨ੍ਹਾਂ ਨੂੰ ਇਹ ਦਸਣਾ ਚਾਹੀਦਾ ਹੈ ਕਿ ਟਰੰਪ ਝੂਠ ਬੋਲ ਰਹੇ ਹਨ । ਮੋਦੀ ਡਰਦੇ ਹਨ ਡੋਨਾਲਡ ਟਰੰਪ ਤੋ : ਰਾਹੁਲ ਗਾਂਧੀ ਵਿਧਾਨ ਸਭਾ ਹਲਕਾ ਬਿਹਾਰ ਵਿਖੇ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਦਰਭੰਗਾ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਮੋਦੀ ਟਰੰਪ ਤੋਂ ਡਰਦੇ ਹਨ ਕਿਉਂਕਿ ਅਮਰੀਕੀ ਰਾਸ਼ਟਰਪਤੀ ਵਾਰ-ਵਾਰ ਕਹਿ ਚੁਕੇ ਹਨ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਧਮਕੀ ਦੇ ਕੇ ਆਪ੍ਰੇਸ਼ਨ ਸਿੰਧੂਰ ਨੂੰ ਰੋਕ ਦਿਤਾ ਹੈ । ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਜਿਨ੍ਹਾਂ ਵਿਚ ਹਿੰਮਤ ਦੀ ਘਾਟ ਹੈ, ਉਹ ਬਿਹਾਰ ਦਾ ਵਿਕਾਸ ਨਹੀਂ ਕਰ ਸਕਦੇ ।

Related Post